ਅਣਖ ਖ਼ਾਤਰ ਪ੍ਰੇਮੀ ਜੋੜੇ ਦੀ ਹੱਤਿਆ

* ਪਿੰਡ ਸੱਪਾਂਵਾਲੀ ਦੀ ਸੱਥ ਵਿੱਚ ਸੁੱਟੀਆਂ ਲਾਸ਼ਾਂ; ਰੌਂਤਾ ਤੋਂ ਕੀਤਾ ਗਿਆ ਸੀ ਦੋਵਾਂ ਨੂੰ ਅਗਵਾ

ਅਣਖ ਖ਼ਾਤਰ ਪ੍ਰੇਮੀ ਜੋੜੇ ਦੀ ਹੱਤਿਆ

ਮਹਿੰਦਰ ਸਿੰਘ ਰੱਤੀਆਂ/ਰਾਜਿੰਦਰ ਕੁਮਾਰ

ਮੋਗਾ/ਬਲੂਆਣਾ, 17 ਅਕਤੂਬਰ

ਇਥੋਂ ਨੇੜਲੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰੌਂਤਾ ਤੋਂ ਅੱਜ ਦੁਪਹਿਰ ਪ੍ਰੇਮੀ ਜੋੜੇ ਨੂੰ ਕਥਿਤ ਅਗਵਾ ਕਰਨ ਮਗਰੋਂ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਅਬੋਹਰ ਨੇੜੇ ਪਿੰਡ ਸੱਪਾਂਵਾਲੀ ਦੀ ਸੱਥ ਵਿੱਚ ਸੁੱਟ ਦਿੱਤੀਆਂ ਗਈਆਂ। ਮ੍ਰਿਤਕ ਜੋੜਾ ਇਸੇ ਪਿੰਡ ਦਾ ਹੀ ਰਹਿਣ ਵਾਲਾ ਸੀ। ਦੋਵੇਂ ਜਣੇ ਬਾਲਗ ਸਨ ਅਤੇ ਉਨ੍ਹਾਂ ਮਾਪਿਆਂ ਦੀ ਮਰਜ਼ੀ ਖ਼ਿਲਾਫ਼ ਅੰਤਰਾਜਾਤੀ ਵਿਆਹ ਕਰਵਾਇਆ ਸੀ।

ਸੂਚਨਾ ਮਿਲਦਿਆਂ ਹੀ ਡੀਐੱਸਪੀ ਬੱਲੂਆਣਾ ਅਵਤਾਰ ਸਿੰਘ ਰਾਜਪਾਲ ਅਤੇ ਅਬੋਹਰ ਦੇ ਡੀਐੱਸਪੀ ਰਾਹੁਲ ਭਾਰਦਵਾਜ ਮੌਕੇ ਉੱਤੇ ਪੁੱਜੇ ਅਤੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਡੀਐੱਸਪੀ ਰਾਹੁਲ ਭਾਰਦਵਾਜ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਰੌਂਤਾ ਭਾਈ ਦੇ ਸੁਖਦੇਵ ਸਿੰਘ ਨੇ ਇਸ ਬਾਬਤ ਉੱਥੋਂ ਦੀ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੇ ਸਾਲੇ ਅਤੇ ਉਸ ਦੀ ਪਤਨੀ ਨੂੰ ਅਗਵਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮੋਗਾ ਪੁਲੀਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਇਸ ਬਾਬਤ ਮੁੱਢਲੀ ਤਫ਼ਤੀਸ਼ ਉੱਥੋਂ ਦੀ ਪੁਲੀਸ ਕਰੇਗੀ ਜਿੱਥੋਂ ਦੋਵਾਂ ਨੂੰ ਅਗਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਜਾਪਦਾ ਹੈ ਕਿ ਲੜਕੇ ਦੀ ਗਲ ਵੱਢ ਕੇ ਅਤੇ ਲੜਕੀ ਦੀ ਗਲ ਘੁੱਟ ਕੇ ਹੱਤਿਆ ਕੀਤੀ ਗਈ ਹੈ। ਥਾਣਾ ਨਿਹਾਲ ਸਿੰਘ ਵਾਲਾ ਮੁਖੀ ਨਿਰਮਲਜੀਤ ਸਿੰਘ ਨੇ ਕਿਹਾ ਕਿ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਮੁਤਾਬਕ ਪਿੰਡ ਸੱਪਾਂਵਾਲੀ ਦੀ ਲੜਕੀ ਸੁਮਨ ਕੰਬੋਜ ਬਰਾਦਰੀ ਨਾਲ ਜਦਕਿ ਇਸੇ ਪਿੰਡ ਦਾ ਲੜਕਾ ਰੋਹਤਾਸ਼ ਮਾਲੀ ਬਰਾਦਰੀ ਨਾਲ ਸਬੰਧਤ ਸੀ। ਉਹ ਦੋਵੇਂ ਇਕੱਠੇ ਪੜ੍ਹਦੇ ਸਨ ਤੇ ਦੋਵਾਂ ਨੇ ਬਾਲਗ ਹੋਣ ਕਾਰਨ ਪਿਛਲੇ ਮਹੀਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਪ੍ਰੇਮ ਵਿਆਹ ਕਰਵਾ ਲਿਆ ਸੀ। ਅਦਾਲਤ ਵਿੱਚ ਪ੍ਰੇਮ ਵਿਆਹ ਕਰਵਾਉਣ ਮਗਰੋਂ ਲੜਕਾ 13 ਅਕਤੂਬਰ ਤੋਂ ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਰੌਤਾਂ ਵਿੱਚ ਆਪਣੀ ਭੈਣ ਕੋਲ ਰਹਿ ਰਿਹਾ ਸੀ। ਪੁਲੀਸ ਸੂਤਰਾਂ ਮੁਤਾਬਕ ਲੜਕੀ ਦਾ ਪਰਿਵਾਰ ਇਸ ਪ੍ਰੇਮ ਵਿਆਹ ਦੇ ਵਿਰੁੱਧ ਸੀ। ਇਸ ਪ੍ਰੇਮੀ ਜੋੜੇ ਨੂੰ ਅੱਜ ਪਿੰਡ ਰੌਂਤਾਂ ਵਿੱਚੋਂ ਅਗਵਾ ਕਰ ਲਿਆ ਗਿਆ ਅਤੇ ਰਸਤੇ ਵਿੱਚ ਹੀ ਉਨ੍ਹਾਂ ਦੀ ਤਾਰ ਨਾਲ ਗਲ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਲਾਸ਼ਾਂ ਪਿੰਡ ਦੀ ਸੱਥ ਵਿੱਚ ਸੁੱਟ ਦਿੱਤੀਆਂ ਗਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...