Kisan Andolan: ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਭਾਰਤੀ ਕਿਸਾਨ ਏਕਤਾ (ਬੀ ਕੇ ਈ) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨ ਅੰਦੋਲਨ ਦੌਰਾਨ ਇੱਕ ਵਾਹਨ ਨਾਲ ਦਰੜੇ ਕਿਸਾਨਾਂ ਦੀ ਸ਼ਹਾਦਤ ਦੀ ਵਰ੍ਹੇਗੰਢ ਮੌਕੇ ਕੱਲ੍ਹ ਦੇਰ ਸ਼ਾਮ ਪੰਜੂਆਣਾ ਦੇ ਲੰਗਰ ਸਥਾਨ ’ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।...
ਭਾਰਤੀ ਕਿਸਾਨ ਏਕਤਾ (ਬੀ ਕੇ ਈ) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨ ਅੰਦੋਲਨ ਦੌਰਾਨ ਇੱਕ ਵਾਹਨ ਨਾਲ ਦਰੜੇ ਕਿਸਾਨਾਂ ਦੀ ਸ਼ਹਾਦਤ ਦੀ ਵਰ੍ਹੇਗੰਢ ਮੌਕੇ ਕੱਲ੍ਹ ਦੇਰ ਸ਼ਾਮ ਪੰਜੂਆਣਾ ਦੇ ਲੰਗਰ ਸਥਾਨ ’ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਕਿਸਾਨਾਂ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾਏ ਅਤੇ ਕਿਸਾਨ ਅੰਦੋਲਨ ਵਿੱਚ ਫ਼ੌਤ ਹੋਏ ਕਿਸਾਨਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਬੀ ਕੇ ਈ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਪੰਜੂਆਣਾ, ਭੰਗੂ, ਰਘੁਆਣਾ, ਖਾਈ ਸ਼ੇਰਗੜ੍ਹ ਅਤੇ ਹੋਰਾਂ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਅਤੇ ਨੌਜਵਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਯਾਦ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੀ ਕੇ ਈ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ 3 ਅਕਤੂਬਰ ਨੂੰ ਭਾਰਤੀ ਕਿਸਾਨ ਅੰਦੋਲਨ ਦੇ ਇਤਿਹਾਸ ਦਾ ਸਭ ਤੋਂ ਦਰਦਨਾਕ ਅਤੇ ਕਾਲਾ ਦਿਨ ਦੱਸਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਆਪਣੇ ਹੱਕਾਂ ਅਤੇ ਇਨਸਾਫ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਇਸ ਮੌਕੇ ਸੁਖਜਿੰਦਰ ਸਿੰਘ, ਲਾਭ ਸਿੰਘ, ਬਲਜਿੰਦਰ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ, ਇਕਬਾਲ ਸਿੰਘ, ਰੇਸ਼ਮ ਬਰਾੜ, ਸੋਨੂੰ, ਬੱਬੂ, ਸਮਨਦੀਪ ਅਤੇ ਸੁਖਮਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਨੌਜਵਾਨ ਮੌਜੂਦ ਸਨ।

