ਕਿਸਾਨ ਧਰਨਾ: ਭਗਵੰਤ ਮਾਨ ਅੰਨਦਾਤਿਆਂ ਖ਼ਿਲਾਫ਼ ਬੋਲਣ ਲਈ ਮੁਆਫ਼ੀ ਮੰਗਣ : The Tribune India

ਕਿਸਾਨ ਧਰਨਾ: ਭਗਵੰਤ ਮਾਨ ਅੰਨਦਾਤਿਆਂ ਖ਼ਿਲਾਫ਼ ਬੋਲਣ ਲਈ ਮੁਆਫ਼ੀ ਮੰਗਣ

ਕਿਸਾਨ ਧਰਨਾ: ਭਗਵੰਤ ਮਾਨ ਅੰਨਦਾਤਿਆਂ ਖ਼ਿਲਾਫ਼ ਬੋਲਣ ਲਈ ਮੁਆਫ਼ੀ ਮੰਗਣ

ਪੱਕੇ ਮੋਰਚੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। - ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 24 ਨਵੰਬਰ

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ’ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਰਿਹਾਇਸ਼ ਨੇੜੇ ਲਗਾਤਾਰ 9 ਦਿਨਾਂ ਤੋਂ ਨੀਲੇ ਅੰਬਰ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਦਿਨ-ਰਾਤ ਦੇ ਇਸ ਪੱਕੇ ਮੋਰਚੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਉਤੇ ਤੇਵਰ ਤਿੱਖੇ ਕਰਦਿਆਂ ਕਿਹਾ ਕਿ ਜਿੰਨਾ ਚਿਰ ਤੱਕ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਨਦਾਤਾ ਖ਼ਿਲਾਫ਼ ਬੋਲੇ ਸ਼ਬਦਾਂ ਲਈ ਮੁਆਫ਼ੀ ਨਹੀਂ ਮੰਗਦੇ ਅਤੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰਦੇ, ਉਨਾ ਚਿਰ ਤੱਕ ਕਿਸਾਨ ਘਰਾਂ ਨੂੰ ਨਹੀਂ ਮੁੜਨਗੇ। ਧਰਨਾਕਾਰੀਆਂ ਨੇ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਤੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਣ ਵਾਲੇ ਭਗਵੰਤ ਮਾਨ ਨੂੰ ਰਾਜ ਭਾਗ ਦਾ ਮਾਲਕ ਬਣਨ ਤੋਂ ਬਾਅਦ ਆਪਣੇ ਹੱਕਾਂ ਲਈ ਜੂਝਣ ਵਾਲਿਆਂ ਵਿਰੁੱਧ, ਜੋ ਭਾਸ਼ਣਬਾਜ਼ੀਆਂ ਕੀਤੀਆਂ ਗਈਆਂ ਹਨ, ਅਜਿਹੀਆਂ ਅੱਜ ਤੱਕ ਹਿੰਦੋਸਤਾਨ ਦੇ ਇਤਿਹਾਸ ਵਿੱਚ ਨਹੀਂ ਹੋਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ ਬੈਠੇ ਹਨ, ਪਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕੇ ਪੱਧਰ ਦੀ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਸੱਤਾ ਵਿੱਚ ਲਿਆਉਣ ਲਈ ਲੋਕਾਂ ਨੇ ਅੱਡੀ ਚੋਟੀ ਦਾ ਜ਼ੋਰ ਲਾਇਆ ਸੀ, ਪਰ ਹੁਣ ਉਸ ਨੂੰ ਇਨ੍ਹਾਂ ਤੋਂ ਹੀ ਮੁਸ਼ਕ ਮਾਰਨ ਲੱਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਭਾਵੇਂ ਉਹ ਠੇਕਾ ਮੁਲਾਜ਼ਮ ਹੋਣ, ਭਾਵੇਂ ਬੇਰੁਜ਼ਗਾਰ ਮੁੰਡੇ ਕੁੜੀਆਂ ਹੋਣ, ਭਾਵੇਂ ਕਿਸਾਨ ਅਤੇ ਮਜ਼ਦੂਰ ਹੋਣ, ਹਰ ਇੱਕ ਵਰਗ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੈ, ਪਰ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਗੁਜਰਾਤ ਦੀ ਚੋਣ ਵਿੱਚ ਰੁੱਝੇ ਹੋਏ ਹਨ, ਪਰ ਪੰਜਾਬ ਵਿੱਚ ਹਫੜਾ ਦਫੜੀ ਦਾ ਮਾਹੌਲ ਹੈ। ਜਥੇਬੰਦੀ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਬਲੌਰ ਸਿੰਘ ਢਿੱਲਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਪੋਰੇਟਾਂ ਦਾ ਹੱਥ ਠੋਕਾ ਬਣ ਕੇ ਲੋਕਾਂ ਦੀ ਲੁੱਟ ਕਰਵਾ ਰਹੀ ਹੈ ਤੇ ਭਾਵੇਂ ਉਹ ਡੀਏਪੀ ਦਾ ਮਸਲਾ ਹੋਵੇ, ਸਬਸਿਡੀ ਦੇ ਬੀਜਾਂ ਦਾ ਤੇ ਮਸ਼ੀਨਰੀ ਦੀ ਸਬਸਿਡੀ ਦਾ ਹੋਵੇ। ਉਨ੍ਹਾਂ ਕਿਹਾ ਕਿ ਮਾੜੇ ਬੀਜਾਂ ਤੇ ਮਾੜੀਆਂ ਦਵਾਈਆਂ ਨਾਲ ਨੁਕਸਾਨੇ ਨਰਮੇ ਦੇ ਮੁਆਵਜ਼ੇ ਦੀ ਗਿਰਦਾਵਰੀ ਸਰਕਾਰ ਨੇ ਹੀ ਕਰਵਾਈ ਹੈ, ਫਿਰ ਮੁਆਵਜ਼ਾ ਕਿਉਂ ਨਹੀਂ ਦਿੱਤਾ ਜਾ ਰਿਹਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All