ਕਿਸਾਨ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਮੂਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ

ਕਿਸਾਨ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਮੂਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ

ਸੰਜੀਵ ਹਾਂਡਾ

ਫ਼ਿਰੋਜ਼ਪੁਰ, 15 ਸਤੰਬਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ 28 ਸਤੰਬਰ ਤੋਂ ਸਥਾਨਕ ਡੀਸੀ ਦਫ਼ਤਰ ਦੇ ਮੂਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਇੱਕ ਮੰਗ ਪੱਤਰ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਅੱਜ ਇਥੋਂ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਸੌਂਪਿਆ ਗਿਆ। ਜਥੇਬੰਦੀ ਦੇ ਆਗੂ ਮੰਗ ਕਰ ਰਹੇ ਹਨ, ਕਿ ਦਿੱਲੀ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ 28 ਸਤੰਬਰ ਤੋਂ ਪੰਜਾਬ ਭਰ ਵਿਚ ਡੀਸੀ ਦਫ਼ਤਰਾਂ ਦੇ ਮੂਹਰੇ ਪੱਕੇ ਮੋਰਚੇ ਲਾਏ ਜਾਣਗੇ। ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ ਲਈ ਫ਼ਰਦਾਂ ਨਾ ਦੇਣ ਤੇ ਨਵੀਆਂ ਸ਼ਰਤਾਂ ਖ਼ਤਮ ਕਰਨ ਦੀ ਮੰਗ ਵੀ ਕੀਤੀ ਹੈ। ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਵਾਲੀਆਂ ਜ਼ਮੀਨਾਂ ਦਾ ਪਿਛਲੇ ਚਾਰ ਸਾਲ ਦਾ ਮੁਆਵਜ਼ਾ ਅਤੇ ਸਰਹੱਦ ’ਤੇ ਲੱਗੇ ਗੇਟ ਸਵੇਰੇ ਅੱਠ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਖੋਲ੍ਹਣ ਦੀ ਮੰਗ ਵੀ ਕਿਸਾਨ ਕਰ ਰਹੇ ਹਨ। ਇਸ ਤੋਂ ਇਲਾਵਾ ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਬਿਜਲੀ ਸਮਝੌਤੇ ਰੱਦ ਕਰਨ ਅਤੇ ਤਿੰਨੋ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਰਣਬੀਰ ਸਿੰਘ ਠੱਠਾ, ਧਰਮ ਸਿੰਘ ਸਿੱਧੂ, ਖਿਲਾਰਾ ਸਿੰਘ ਪੰਨੂ, ਨਰਿੰਦਰ ਪਾਲ ਸਿੰਘ ਜਤਾਲਾ, ਗੁਰਦਿਆਲ ਸਿੰਘ ਟਿੱਬੀ ਅਤੇ ਮੰਗਲ ਸਿੰਘ ਸਵਾਈਕੇ ਤੋਂ ਹੋਰ ਆਗੂ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All