ਬਠਿੰਡਾ ਵਿੱਚ ਕਿਸਾਨ ਮੇਲਾ 12 ਨੂੰ
ਪੱਤਰ ਪ੍ਰੇਰਕ ਬਠਿੰਡਾ, 9 ਮਾਰਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਵਿੱਚ ਡੱਬਵਾਲੀ ਰੋਡ ਕੈਂਪਸ ਵਿੱਚ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਖੇਤਰੀ ਖੋਜ ਕੇਂਦਰ ਦੇ ਬਠਿੰਡਾ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋ ਨੇ ਦੱਸਿਆ...
Advertisement
ਪੱਤਰ ਪ੍ਰੇਰਕ
ਬਠਿੰਡਾ, 9 ਮਾਰਚ
Advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਵਿੱਚ ਡੱਬਵਾਲੀ ਰੋਡ ਕੈਂਪਸ ਵਿੱਚ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਖੇਤਰੀ ਖੋਜ ਕੇਂਦਰ ਦੇ ਬਠਿੰਡਾ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋ ਨੇ ਦੱਸਿਆ ਕਿ ਇਸ ਵਿੱਚ ਪੰਜਾਬ ਦੇ ਨਾਲ ਨਾਲ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਦੇ ਕਿਸਾਨ ਵੀ ਸ਼ਮੂਲੀਅਤ ਕਰਨਗੇ। ਮੇਲੇ ਦੀ ਪ੍ਰਧਾਨਗੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾਕਟਰ ਸਤਬੀਰ ਸਿੰਘ ਗੋਸਲ ਵੱਲੋਂ ਕੀਤੀ ਜਾਵੇਗੀ ਜਦੋਂਕਿ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕਰਨਗੇ।
Advertisement