DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੋਟਭਾਈ ਰਜਵਾਹੇ ਵਿੱਚ ਪਾੜ; ਫ਼ਸਲਾਂ ਡੁੱਬੀਆਂ

ਬਠਿੰਡਾ ਜ਼ਿਲ੍ਹੇ ਦੇ ਪਿੰਡ ਅਮਰਗੜ੍ਹ ਨੇੜੇ ਕੋਟਭਾਈ ਮਾਈਨਰ ਵਿੱਚ ਸ਼ੁੱਕਰਵਾਰ ਸਵੇਰੇ ਬੁਰਜੀ ਨੰਬਰ 31 ’ਤੇ ਲਿਫਟ ਸਾਇਡ ਵਾਲੇ ਪਾਸੇ 25 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ। ਇਸ ਦੌਰਾਨ ਅਮਰਗੜ੍ਹ ਅਤੇ ਬਲਾਹੜ ਵਿੰਝੂ ਦੇ ਕਿਸਾਨਾਂ ਦੀ...

  • fb
  • twitter
  • whatsapp
  • whatsapp
Advertisement

ਬਠਿੰਡਾ ਜ਼ਿਲ੍ਹੇ ਦੇ ਪਿੰਡ ਅਮਰਗੜ੍ਹ ਨੇੜੇ ਕੋਟਭਾਈ ਮਾਈਨਰ ਵਿੱਚ ਸ਼ੁੱਕਰਵਾਰ ਸਵੇਰੇ ਬੁਰਜੀ ਨੰਬਰ 31 ’ਤੇ ਲਿਫਟ ਸਾਇਡ ਵਾਲੇ ਪਾਸੇ 25 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ। ਇਸ ਦੌਰਾਨ ਅਮਰਗੜ੍ਹ ਅਤੇ ਬਲਾਹੜ ਵਿੰਝੂ ਦੇ ਕਿਸਾਨਾਂ ਦੀ ਲਗਭਗ 45 ਤੋਂ 50 ਏਕੜ ਝੋਨੇ ਅਤੇ ਨਰਮੇ ਦੀ ਫਸਲ ਪਾਣੀ ਦੀ ਲਪੇਟ ’ਚ ਆ ਗਈ, ਜਿਸ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ ਹੈ।

ਜਾਣਕਾਰੀ ਅਨੁਸਾਰ ਡੇਰਾ ਸਿੱਧ ਤਿਲਕ ਰਾਓ ਨੇੜੇ ਕਿਸਾਨ ਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਖੇਤਾਂ ਕੋਲ ਮਾਈਨਰ ਵਿੱਚ ਪਾੜ ਪੈ ਗਿਆ। ਪਾਣੀ ਦੇ ਤੇਜ਼ ਵਹਾਅ ਕਾਰਨ ਕੁਝ ਹੀ ਸਮੇਂ ਵਿੱਚ ਆਲੇ-ਦੁਆਲੇ ਦੇ ਖੇਤ ਜਲ-ਥਲ ਹੋ ਗਏ ਅਤੇ ਕਈ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ, ਜਿਸ ਤੋਂ ਬਾਅਦ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ। ਪਾੜ ਭਰਨ ਅਤੇ ਪਾਣੀ ਦਾ ਵਹਾਅ ਰੋਕਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Advertisement

ਪ੍ਰਭਾਵਿਤ ਕਿਸਾਨਾਂ ਨੇ ਮੰਗ ਕੀਤੀ ਕਿ ਮਾਈਨਰ ਵਿੱਚ ਪਿਆ ਪਾੜ ਜਲਦੀ ਭਰ ਕੇ ਹੋਰ ਨੁਕਸਾਨ ਤੋਂ ਬਚਾਅ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਰ ਦੀ ਗਿਰਦਾਵਰੀ ਕਰਵਾ ਕੇ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।

Advertisement

ਸਿੰਜਾਈ ਵਿਭਾਗ ਦੇ ਐੱਸ ਡੀ ਓ ਸੁਖਪ੍ਰੀਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੱਟੜੀ ਤੇ ਖੱਡ ਵਗੈਰਾ ਹੋਣ ਰਜਵਾਹੇ ਵਿੱਚ ਪਾੜ ਪਿਆ ਹੈ। ਉਨ੍ਹਾਂ ਕਿਹਾ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਾੜ ਜਲਦੀ ਭਰਨ ਲਈ ਜੰਗੀ ਪੱਧਰ ’ਤੇ ਯਤਨ ਜਾਰੀ ਹਨ।

Advertisement
×