ਜਤਿੰਦਰ ਭੱਲਾ ਵੱਲੋਂ ਕੋਟਫੱਤਾ ਤੇ ਲਵਲੀ ਦਾ ਸਨਮਾਨ
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ‘ਆਪ’ ਦੇ ਕਿਸਾਨ ਵਿੰਗ ਦੇ ਅੱਜ ਨਵੇਂ ਥਾਪੇ ਗਏ ਸੂਬਾ ਸਕੱਤਰ ਅਤੇ ਮਾਲਵਾ (ਉੱਤਰੀ) ਜ਼ੋਨ ਦੇ ਇੰਚਾਰਜ ਪਰਮਜੀਤ ਸਿੰਘ ਕੋਟ ਫੱਤਾ ਅਤੇ ਟਰੇਡ ਬੈਂਕ ਦੇ ਜ਼ਿਲ੍ਹਾ ਪ੍ਰਧਾਨ...
Advertisement
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ‘ਆਪ’ ਦੇ ਕਿਸਾਨ ਵਿੰਗ ਦੇ ਅੱਜ ਨਵੇਂ ਥਾਪੇ ਗਏ ਸੂਬਾ ਸਕੱਤਰ ਅਤੇ ਮਾਲਵਾ (ਉੱਤਰੀ) ਜ਼ੋਨ ਦੇ ਇੰਚਾਰਜ ਪਰਮਜੀਤ ਸਿੰਘ ਕੋਟ ਫੱਤਾ ਅਤੇ ਟਰੇਡ ਬੈਂਕ ਦੇ ਜ਼ਿਲ੍ਹਾ ਪ੍ਰਧਾਨ ਵਿਕਰਮ ਲਵਲੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।
ਸ੍ਰੀ ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ, ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਰਹੀ ਹੈ, ਜਿਸ ਤਹਿਤ ਇਨ੍ਹਾਂ ਦੋਵੇਂ ਮਿਹਨਤੀ ਨੌਜਵਾਨਾਂ ਨੂੰ ਚੰਗੇ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਕੋਟ ਫੱਤਾ ਅਤੇ ਲਵਲੀ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਬੇਨਤੀ ਕੀਤੀ।
Advertisement
ਕੋਟਫੱਤਾ ਅਤੇ ਲਵਲੀ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੀ ਨਿੱਠ ਕੇ ਕੰਮ ਕਰਨ ਦਾ ਅਹਿਦ ਕੀਤਾ।
Advertisement