ਕੋਟਕਪੂਰਾ ਪੁਲੀਸ ਨੇ ਖੇਡ ਮੁਕਾਬਲੇ ਕਰਵਾਏ
ਸ਼ਹੀਦ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਯਾਦ ’ਚ ਕੋਟਕਪੂਰਾ ਪੁਲੀਸ ਨੇ ਸਕੂਲੀ ਵਿਦਿਆਰਥੀਆਂ ਦੇ ਟੇਬਲ ਟੈਨਿਸ ਅਤੇ ਕੁਸ਼ਤੀ ਮੁਕਾਬਲੇ ਕਰਵਾਏ। ਡੀ ਐੱਸ ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਮਕਸਦ ਨਵੀਂ ਪੀੜ੍ਹੀ ਵਿੱਚ ਪੁਲੀਸ ਦੀਆਂ ਸ਼ਹਾਦਤਾਂ ਬਾਰੇ ਜਾਣਕਾਰੀ...
Advertisement
ਸ਼ਹੀਦ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਯਾਦ ’ਚ ਕੋਟਕਪੂਰਾ ਪੁਲੀਸ ਨੇ ਸਕੂਲੀ ਵਿਦਿਆਰਥੀਆਂ ਦੇ ਟੇਬਲ ਟੈਨਿਸ ਅਤੇ ਕੁਸ਼ਤੀ ਮੁਕਾਬਲੇ ਕਰਵਾਏ। ਡੀ ਐੱਸ ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਮਕਸਦ ਨਵੀਂ ਪੀੜ੍ਹੀ ਵਿੱਚ ਪੁਲੀਸ ਦੀਆਂ ਸ਼ਹਾਦਤਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਅੰਦਰ ਦੇਸ਼ ਭਗਤੀ ਦੇ ਨਾਲ-ਨਾਲ ਅਨੁਸਾਸ਼ਨ ਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਨਾ ਹੈ। ਡੀ ਐੱਸ ਪੀ ਸੰਜੀਵ ਕੁਮਾਰ ਕਿਹਾ ਕਿ ਸ਼ਹੀਦ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੁਰਬਾਨੀਆਂ ਸਾਡੇ ਸਾਰਿਆਂ ਲਈ ਮਾਣ ਅਤੇ ਪ੍ਰੇਰਨਾ ਸਰੋਤ ਹਨ। ਇਸੇ ਕਰਕੇ 21 ਅਕਤੂਬਰ ਤੋਂ 10 ਰੋਜ਼ਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
Advertisement
Advertisement
