ਕੋਟਕਪੂਰਾ ਗੋਲੀ ਕਾਂਡ: ਐੱਸਪੀ ਬਲਜੀਤ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ

ਕੋਟਕਪੂਰਾ ਗੋਲੀ ਕਾਂਡ: ਐੱਸਪੀ ਬਲਜੀਤ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ

ਜਸਵੰਤ ਜੱਸ

ਫ਼ਰੀਦਕੋਟ, 14 ਅਗਸਤ

ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਮੁਲਜ਼ਮ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਐੱਸਪੀ ਬਲਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਇਸੇ ਸਾਲ 11 ਜੁਲਾਈ ਨੂੰ ਐੱਸਪੀ ਬਲਜੀਤ ਸਿੰਘ ਨੂੰ ਸਿੱਖ ਸੰਗਤ ਖ਼ਿਲਾਫ਼ ਕਥਿਤ ਤੌਰ 'ਤੇ ਫਰਜ਼ੀ ਮੁਕੱਦਮਾ ਬਣਾਉਣ ਲਈ ਝੂਠੀ ਗਵਾਹੀ ਤਿਆਰ ਕਰਨ ਅਤੇ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਬਲਜੀਤ ਸਿੰਘ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ। ਬਲਜੀਤ ਸਿੰਘ ਨੇ ਦਾਅਵਾ ਕੀਤਾ ਕਿ ਜਾਂਚ ਟੀਮ ਜਾਣ ਬੁੱਝ ਕੇ ਉਸ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦੋਂਕਿ ਕੋਟਕਪੂਰਾ ਥਾਣੇ ਵਿੱਚੋਂ ਜਾਰੀ ਹੋਏ 10 ਕਾਰਤੂਸ ਜਿਨ੍ਹਾਂ ਨਾਲ ਛੇੜਛਾੜ ਹੋਈ ਹੈ। ਇਸ ਵਿੱਚ ਉਸ ਦੀ ਕੋਈ ਭੂਮਿਕਾ ਨਹੀਂ। ਵਿਸ਼ੇਸ਼ ਜਾਂਚ ਟੀਮ ਨੇ ਹਾਈਕੋਰਟ ਨੂੰ ਦੱਸਿਆ ਕਿ ਐੱਸਪੀ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਅਤੇ ਇਹ ਅਧਿਕਾਰੀ ਦੋ ਵਾਰ ਸੰਮਨ ਭੇਜਣ ਦੇ ਬਾਵਜੂਦ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਇਆ, ਜਿਸ ਤੋਂ ਬਾਅਦ ਇਸ ਅਧਿਕਾਰੀ ਦੇ ਫ਼ਰੀਦਕੋਟ ਦੇ ਇਲਾਕਾ ਮੈਜਿਸਟਰੇਟ ਵੱਲੋਂ ਗ੍ਰਿਫ਼ਤਾਰੀ ਵਰੰਟ ਵੀ ਜਾਰੀ ਹੋਏ ਸਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਨਿਲ ਸ਼ੇਤਰਪਾਲ ਨੇ ਐੱਸਪੀ ਬਲਜੀਤ ਸਿੰਘ ਨੂੰ ਅਗਾਉਂ ਜ਼ਮਾਨਤ ਦਿੰਦਿਆਂ ਆਦੇਸ਼ ਦਿੱਤੇ ਕਿ ਐੱਸਪੀ ਬਲਜੀਤ ਸਿੰਘ ਲੋੜ ਪੈਣ 'ਤੇ ਜਾਂਚ ਟੀਮ ਸਾਹਮਣੇ ਹਾਜਰ ਹੋਵੇ ਅਤੇ ਜਾਂਚ ਵਿੱਚ ਟੀਮ ਨੂੰ ਸਹਿਯੋਗ ਦੇਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All