ਭਗਤਾ ਭਾਈ/ਚਾਉਕੇ: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਂਗੜ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ, ਰਾਧਾ, ਗੋਪੀਆਂ ਦੀਆਂ ਝਾਕੀਆਂ ਕੱਢੀਆਂ। ਸਕੂਲ ਪ੍ਰਿੰਸੀਪਲ ਕਿਰਨਜੀਤ ਕੌਰ ਅਤੇ ਐੱਮਡੀ ਅਮਰਦੀਪ ਸਿੰਘ ਭੱਟੀ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਅਕਾਦਮਿਕ ਡਇਰੈਕਟਰ ਕੰਵਲਜੀਤ ਭੱਟੀ, ਸੁਖਪ੍ਰੀਤ ਕੌਰ, ਸ਼ਾਹਿਨ ਖਤੂਨ, ਰਮਨਦੀਪ ਕੌਰ, ਰਾਜਵੀਰ ਕੌਰ, ਗਗਨਦੀਪ ਕੌਰ ਅਤੇ ਸਨਦੀਪ ਸਿੰਘ ਹਾਜ਼ਰ ਸਨ। ਇਸੇ ਦੌਰਾਨ ਚਾਉਕੇ ਦੇ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ ਗਈ। ਸਕੂਲ ਪ੍ਰਿੰਸੀਪਲ ਰੀਟਾ ਸ਼ਰਮਾ ਨੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਬਾਰੇ ਦੱਸਿਆ। ਇਸ ਮੌਕੇ ਕਮੇਟੀ ਮੈਂਬਰ ਕਿਰਨਦੀਪ ਕੌਰ ਸਿੱਧੂ, ਮਨਦੀਪ ਸਿੰਘ ਤੇ ਬਲਜਿੰਦਰ ਸਿੰਘ ਸਿੱਧੂ ਹਾਜ਼ਰ ਸਨ। -ਪੱਤਰ ਪ੍ਰੇਰਕ