ਫ਼ਰੀਦਕੋਟ ਜ਼ਿਲ੍ਹੇ ’ਚ ਕਰੋਨਾ ਦੀ ਮੁੜ ਦਸਤਕ

ਫ਼ਰੀਦਕੋਟ ਜ਼ਿਲ੍ਹੇ ’ਚ ਕਰੋਨਾ ਦੀ ਮੁੜ ਦਸਤਕ

ਨਿੱਜੀ ਪੱਤਰ ਪ੍ਰੇਰਕ

ਕੋਟਕਪੂਰਾ, 12 ਮਾਰਚ

ਕਰੋਨਾ ਮਹਾਮਾਰੀ ਦੇ ਕਰੀਬ ਇਕ ਸਾਲ ਪੂਰੇ ਹੋਣ ਪਹਿਲਾਂ ਹੀ ਕਰੋਨਾ ਨੇ ਫੇਰ ਆਪਣਾ ਵਿਕਰਾਲ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿਹਤ ਵਿਭਾਗ ਫ਼ਰੀਦਕੋਟ ਮੁਤਾਬਕ ਅੱਜ ਜ਼ਿਲ੍ਹੇ ਅੰਦਰ 24 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਜ਼ਿਲ੍ਹੇ ’ਚ ਹੁਣ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 116 ਤੱਕ ਪਹੁੰਚ ਗਈ ਹੈ। ਜਦੋਂਕਿ 16 ਦੀ ਡਿਸਚਾਰਜ ਰਿਪੋਰਟ ਆਈ ਹੈ। ਹੁਣ ਤੱਕ ਜ਼ਿਲ੍ਹੇ ’ਚ 85 ਜਣਿਆਂ ਦੀ ਕਰੋਨਾ ਬਲੀ ਲੈ ਚੁੱਕਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕੋਟਕਪੂਰੇ ਦੇ ਦਸਮੇਸ਼ ਸਕੂਲ ਵਿਚ ਕੁਝ ਦਿਨ ਪਹਿਲਾਂ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਰੋਨਾ ਜਾਂਚ ਉਪਰੰਤ 20 ਜਣਿਆ ਦੇ ਕਰੋਨਾ ਪਾਜ਼ੇਟਿਵ ਹੋਣ ਮਗਰੋਂ ਸਕੂਲ ਤਿੰਨ ਦਿਨਾਂ ਲਈ ਬੰਦ ਹੋ ਗਿਆ ਸੀ।

ਹਾਲਤ ਦਿਨੋਂ-ਦਿਨ ਗੰਭੀਰ ਹੁੰਦੇ ਵੇਖ ਪੰਜਾਬ ਸਰਕਾਰ ਨੇ ਅੱਜ ਹਾਲਾਤਾਂ ਦੀ ਗੰਭੀਰਤਾ ਨੂੰ ਸਮਝਦਿਆਂ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ ਲਿਖਤੀ ਪੱਤਰ ਜਾਰੀ ਕਰਕੇ ਪ੍ਰੀ-ਨਰਸਰੀ, ਪਹਿਲੀ ਤੋਂ ਨੌਵੀਂ ਤੇ ਗਿਆਰ੍ਹਵੀਂ ਕਲਾਸ ਤੱਕ ਦੇ ਸਕੂਲਾਂ ਨੂੰ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਹੈ। ਸਪੱਸ਼ਟ ਕਰ ਦੇਈਏ ਕਿ ਇਨ੍ਹਾਂ ਹੁਕਮਾਂ ਵਿਚ ਦਸਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਸਕੂਲਾਂ ਨੂੰ ਖੁੱਲ੍ਹਾ ਰੱਖਿਆ ਗਿਆ ਤੇ ਉਨ੍ਹਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਡਾਇਰੈਕਟਰ ਸਿੱਖਿਆ ਪੰਜਾਬ ਦੇ ਹਸਤਾਖਰਾਂ ਜਾਰੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਇੰਨ-ਬਿੰਨ ਲਾਗੂ ਕਰਨ ਲਈ ਕਿਹਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All