ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 24 ਜਨਵਰੀ
ਹਲਕਾ ਰਾਮਪੁਰਾ ਫੂਲ ਵਿੱਚ ਬੀਤੇ ਦਿਨੀਂ ਕਾਂਗਰਸ ’ਚ ਸ਼ਾਮਲ ਹੋਏ ਕੁੱਕੁੂ ਖਾਨ ਨੇ ਅੱਜ ਪਰਿਵਾਰ ਸਮੇਤ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹੈਪੀ ਬਾਂਸਲ ਅਤੇ ਮੀਡੀਆ ਇੰਚਾਰਜ ਰੌਕੀ ਸਿੰਘ ਦੇ ਯਤਨਾ ਸਦਕਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ। ਉਨ੍ਹਾਂ ਨਾਲ ਮੁਹੰਮਦ ਦਾਨਿਸ਼, ਜਗਦੀਸ਼ ਕੁਮਾਰ, ਅਸਲਮ ਪਰਵੇਜ, ਪਰਸ਼ੋਤਮ, ਮਹਿੰਦਰ ਸਿੰਘ, ਅਮਰਜੀਤ ਸਿੰਘ ਤੇ ਬਲਬੀਰ ਸਿੰਘ ਆਦਿ ਵੀ ਸ਼ਾਮਲ ਹੋਏ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ ਤੇ ਪਾਰਟੀ ਵਿਚ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਬਲਾਕ ਸਮਿਤੀ ਮੈਂਬਰ ਅਕਾਲੀ ਦਲ ਵਿੱਚ ਸ਼ਾਮਲ
ਝੁਨੀਰ (ਪੱਤਰ ਪ੍ਰੇਰਕ): ਬਲਾਕ ਸਮਿਤੀ ਝੁਨੀਰ ਦੀ ਮੈਂਬਰ ਅਤੇ ਕਾਂਗਰਸ ਪਾਰਟੀ ਦੀ ਮਹਿਲਾ ਆਗੂ ਮਨਪ੍ਰੀਤ ਕੌਰ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਉਨ੍ਹਾਂ ਨੂੰ ਹਲਕਾ ਸਰਦੂਲਗੜ੍ਹ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਨੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਦੇ ਆਗੂ ਬਿਕਰਮਜੀਤ ਸਿੰਘ ਭੁੱਲਰ, ਪ੍ਰੇਮ ਚੰਦ ਸਿੰਗਲਾ ਤੇ ਗੁਰਵਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।