ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ ਵੇਨੂਗੋਪਾਲ ਵੱਲੋਂ ਦੇਰ ਰਾਤ ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਮੁੜ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਨੂੰ ਦੂਜੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦਾ ਪ੍ਰਧਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਦੇ ਭਰੋਸੇ ’ਤੇ ਖਰੇ ਉਤਰਨਗੇ। ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਦੀ ਨਿਯੁਕਤੀ ਨੂੰ ਪਾਰਟੀ ਅੰਦਰ ਵੱਡੇ ਰਾਜਨੀਤਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ। ਉਨ੍ਹਾਂ ਦੀ ਮੁੜ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਗਿੱਲ, ਸਾਬਕਾ ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਹਰੀਸ਼ ਜੈਨ ਗੋਗਾ, ਅੱਪੂ ਮਨਚੰਦਾ, ਸਾਬਕਾ ਸਰਪੰਚ ਨਵਤੇਜ ਸਿੰਘ ਵਿੱਕੀ, ਅਸ਼ੋਕ ਕੁਮਾਰ ਮਨਚੰਦਾ, ਸਾਬਕਾ ਸਰਪੰਚ ਜਨਕਰਾਜ ਸ਼ਰਮਾ, ਸਰਦੂਲ ਸਿੰਘ ਗਿੱਲ ਨੇ ਕੁਲਬੀਰ ਜ਼ੀਰਾ ਨੂੰ ਵਧਾਈਆਂ ਦਿੱਤੀਆਂ।

