Kulwant Singh Keetu: ‘ਆਪ’ ਨਸ਼ਾ ਖ਼ਤਮ ਕਰਨ ’ਚ ਨਾਕਾਮ: ਕੀਤੂ
ਸ਼੍ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ‘ਆਪ’ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੇਅਸਰ ਹੋ ਚੁੱਕੀ ਹੈ। ਹੰਡਿਆਇਆ ਵਿੱਚ ਨਸ਼ਿਆਂ ਨਾਲ ਆਪਣੇ ਪਰਿਵਾਰਕ ਮੈਬਰਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ...
ਸ਼੍ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ‘ਆਪ’ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੇਅਸਰ ਹੋ ਚੁੱਕੀ ਹੈ। ਹੰਡਿਆਇਆ ਵਿੱਚ ਨਸ਼ਿਆਂ ਨਾਲ ਆਪਣੇ ਪਰਿਵਾਰਕ ਮੈਬਰਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਕੀਤੂ ਨੇ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਅੱਜ ਹਰ ਗਲੀ ਮੁਹੱਲੇ ’ਚ ਨਸ਼ਾ ਵਿਕਣ ਲੱਗ ਪਿਆ ਹੈ। ਸ੍ਰੀ ਕੀਤੂ ਨੇ ਕਿਹਾ ਕਿ ਸਰਕਾਰ ਸੂਬੇ ਵਿੱਚੋਂ ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਹੰਡਿਆਇਆ ਵਿੱਚ ਵੱਡੀ ਗਿਣਤੀ ਪਰਿਵਾਰ ਨਸ਼ਿਆਂ ਦੀ ਮਾਰ ਝੱਲ ਰਹੇ ਹਨ। ਕਈ ਪਰਿਵਾਰਾਂ ਦੇ ਨੌਜਵਾਨ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਹਨ। ਇਸ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਸੋਗ ਅਤੇ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਦਾਅਵੇ ਕਰਨ ਦੀ ਬਜਾਇ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਅਕਾਲੀ ਆਗੂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲਾ ਕੰਮ ਨਸ਼ਾ ਖ਼ਤਮ ਕਰਨਾ ਹੋਵੇਗਾ।
ਦੂਜੇ ਪਾਸੇ ਸ੍ਰੀ ਕੀਤੂ ਦੇ ਹੰਡਿਆਇਆ ਪਹੁੰਚਣ ’ਤੇ ਲੋਕਾਂ ਵਿੱਚ ਚਰਚਾ ਹੁੰਦੀ ਰਹੀ ਕਿ ਸਾਢੇ ਚਾਰ ਸਾਲਾਂ ਬਾਅਦ ਅਕਾਲੀ ਦਲ ਨੂੰ ਨਸ਼ਿਆਂ ਕਾਰਨ ਬਰਬਾਦ ਹੋਏ ਪਰਿਵਾਰਾਂ ਦੀ ਯਾਦ ਤਾਂ ਆਈ।

