ਮਜ਼ਦੂਰ ਜਥੇਬੰਦੀਆਂ ਵੱਲੋਂ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਲੋਟ ਵਿੱਚ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਮਹਿੰਗਾ ਸਿੰਘ ਦੋਦਾ ਵੱਲੋਂ ਕੀਤੀ ਗਈ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਮਨਰੇਗਾ ਵਰਕਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਨੁਮਾਇੰਦਾ ਸਾਥੀਆਂ ਨੇ ਭਾਗ ਲਿਆ। ਮੀਟਿੰਗ ਵਿੱਚ 4 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਸਾਊਂਕੇ ਨੇ ਦੱਸਿਆ ਕਿ ਪਹਿਲਾਂ ਦਾਣਾ ਮੰਡੀ ਮਲੋਟ ਵਿੱਚ ਪ੍ਰਭਾਵਸ਼ਾਲੀ ਇਕੱਠ ਅਤੇ ਰੈਲੀ ਕੀਤੀ ਕੀਤੀ ਜਾਵੇਗੀ ਤੇ ਉਪਰੰਤ ਮੰਤਰੀ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਮੰਗਾਂ ਦਾ ਸਾਂਝਾ ਮੰਗ ਪੱਤਰ ਤਿਆਰ ਕ ਰਕੇ ਮੰਤਰੀ ਬਲਜੀਤ ਕੌਰ ਨੂੰ ਸੌਂਪਿਆ ਜਾਵੇਗਾ। ਇਸ ਮੌਕੇ ਤਰਸੇਮ ਸਿੰਘ ਖੁੰਡੇਹਲਾਲ, ਜਗਜੀਤ ਸਿੰਘ ਜੱਸੇਆਣਾ, ਨਾਨਕ ਚੰਦ ਬਜਾਜ ਅਤੇ ਮਹਿੰਗਾ ਰਾਮ ਦੋਦਾ ਤੇ ਹੋਰ ਮੇਜਰ ਸਿੰਘ ਸੀਰਵਾਲੀ ਸ਼ਾਮਲ ਸਨ।