ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਹਿਲ ਕਲਾਂ ’ਚ ਮਜ਼ਦੂਰ ਜਥੇਬੰਦੀਆਂ ਵੱਲੋਂ ਚੱਕਾ ਜਾਮ

ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਦੇਣ ਕਾਰਨ ਰੋਸ; ਸਿਹਤ ਕੇਂਦਰ ’ਚ ਡਾਕਟਰਾਂ ਦੀਆਂ ਅਸਾਮੀਆਂ ਭਰਨ ਦੀ ਮੰਗ
Advertisement

ਲਖਵੀਰ ਸਿੰਘ ਚੀਮਾ

ਮਹਿਲ ਕਲਾਂ, 27 ਜੂਨ

Advertisement

ਮਹਿਲ ਕਲਾਂ ਹਲਕੇ ਦੇ ਮਜ਼ਦੂਰਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵਲੋਂ ਮਹਿਲ ਕਲਾਂ ਦੇ ਬੱਸ ਅੱਡੇ ’ਤੇ ਲੁਧਿਆਣਾ-ਬਰਨਾਲਾ ਰਾਜ ਮਾਰਗ ’ਤੇ ਧਰਨਾ ਲਾਇਆ ਗਿਆ। ਦੁਪਹਿਰ ਕਰੀਬ 12 ਵਜੇ ਤੋਂ 2 ਵਜੇ ਤੱਕ ਦੋ ਘੰਟੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਜਗਰਾਜ ਸਿੰਘ ਟੱਲੇਵਾਲ ਅਤੇ ਪਰਮਜੀਤ ਕੌਰ ਗੁੰਮਟੀ (ਸੀਟੂ) ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਬਣਦਾ ਕੰਮ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਕੀਤੇ ਹੋਏ ਕੰਮ ਦੀ ਮਜ਼ਦੂਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਹਿਲ ਕਲਾਂ ਦੇ ਸੀਐੱਚਸੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਲੰਬੇ ਸਮੇਂ ਤੋਂ ਪੂਰਾ ਨਹੀਂ ਕੀਤਾ ਗਿਆ। ਮਹਿਲ ਕਲਾਂ ਤੋਂ ਵਾਇਆ ਖਿਆਲੀ-ਸ਼ੇਰਪੁਰ-ਠੁੱਲੀਵਾਲ ਲਿੰਕ ਸੜਕ ਨੂੰ 18 ਫੁੱਟ ਚੌੜਾ ਕਰਨ ਦੀ ਕੰਮ ਕੀਤੀ ਗਈ। ਉਨ੍ਹਾਂ ਮਨਰੇਗਾ ਦਾ ਬਕਾਇਆ ਤੁਰੰਤ ਜਾਰੀ ਕਰਨ, ਹਸਪਤਾਲ ’ਚ ਡਾਕਟਰਾਂ ਦੀ ਘਾਟ ਪੂਰੀ ਕਰਨ, ਦਿਹਾੜੀ 700 ਰੁਪਏ ਕਰਨ, ਪੈਨਸ਼ਨ 10 ਹਜ਼ਾਰ ਰੁਪਏ ਕਰਨ ਦੀ ਮੰਗ ਕੀਤੀ। ਆਗੂਆਂ ਨੇ ਸੂਬੇ ਦੀ ‘ਆਪ’ ਸਰਕਾਰ ਉਪਰ ਵਾਅਦਾਖਿਲਾਫ਼ੀ ਕਰਨ ਦੇ ਵੀ ਦੋਸ਼ ਲਗਾਏ। ਇਸ ਮੌਕੇ ਨਾਇਬ ਤਹਿਸੀਲਦਾਰ ਅਸ਼ਵਨੀ ਕੁਮਾਰ ਅਤੇ ਡੀਐੱਸਪੀ ਜਤਿੰਦਰਪਾਲ ਸਿੰਘ ਧਰਨਾ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਧਰਨਾਕਾਰੀਆਂ ਦੀ 10 ਜੂਨ ਦਿਨ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ।

Advertisement