DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ਹਿਣਾ ’ਚ ਮੁਜ਼ਾਹਰਾ

ਸ਼ਹਿਣਾ (ਪੱਤਰ ਪ੍ਰੇਰਕ): ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਦਫ਼ਤਰ ਸ਼ਹਿਣਾ ਵਿੱਚ ਧਰਨਾ ਦਿੱਤਾ ਗਿਆ ਜਿਸ ਵਿੱਚ ਸ਼ਹਿਣਾ ਬਲਾਕ ਦੇ ਦਰਜਨਾਂ ਪਿੰਡਾਂ ਤੋਂ ਸੈਂਕੜੇ ਮਨਰੇਗਾ ਮਜ਼ਦੂਰ ਸ਼ਾਮਲ ਹੋਏ। ਮਜ਼ਦੂਰਾਂ ਨੇ ਪੰਜਾਬ ਸਰਕਾਰ...
  • fb
  • twitter
  • whatsapp
  • whatsapp
featured-img featured-img
ਸ਼ਹਿਣਾ ’ਚ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਨਰੇਗਾ ਮਜ਼ਦੂਰ।
Advertisement

ਸ਼ਹਿਣਾ (ਪੱਤਰ ਪ੍ਰੇਰਕ): ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਦਫ਼ਤਰ ਸ਼ਹਿਣਾ ਵਿੱਚ ਧਰਨਾ ਦਿੱਤਾ ਗਿਆ ਜਿਸ ਵਿੱਚ ਸ਼ਹਿਣਾ ਬਲਾਕ ਦੇ ਦਰਜਨਾਂ ਪਿੰਡਾਂ ਤੋਂ ਸੈਂਕੜੇ ਮਨਰੇਗਾ ਮਜ਼ਦੂਰ ਸ਼ਾਮਲ ਹੋਏ। ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਰਨਾਲਾ-ਬਾਜਾਖਾਨਾ ਰੋਡ ਜਾਮ ਕੀਤਾ ਗਿਆ। ਧਰਨੇ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ।

ਕਾਮਰੇਡ ਲਾਭ ਸਿੰਘ ਅਕਲੀਆ ਅਤੇ ਕਾਮਰੇਡ ਖੁਸ਼ੀਆ ਸਿੰਘ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਮਨਰੇਗਾ ਕਾਨੂੰਨ ਪੂਰੀ ਤਰ੍ਹਾਂ ਸਿਆਸਤ ਦੀ ਭੇਟ ਚੜ੍ਹ ਗਿਆ ਹੈ। ਜ਼ਿਲ੍ਹਾ ਅਧਿਕਾਰੀਆਂ ਨੂੰ ਵਾਰ-ਵਾਰ ਜਾਣਕਾਰੀ ਦੇਣ ਅਤੇ ਮੰਗ ਪੱਤਰ ਦੇਣ ਦੇ ਬਾਵਜੂਦ ਮਜ਼ਦੂਰਾਂ ਦੀ ਕੋਈ ਵੀ ਸਮੱਸਿਆ ਹੱਲ ਨਹੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਜੱਥੇਬੰਦੀਆਂ ਨਾਲ ਅਧਿਕਾਰੀਆਂ ਦੀ ਪੈਨਲ ਮੀਟਿੰਗ ਕਰਵਾਈ ਜਾਵੇ।

Advertisement

Advertisement
×