ਜੀਵਨ ਕ੍ਰਾਂਤੀ
ਝਨੀਰ, 19 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਝੁਨੀਰ ਦੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਕਾਰਨ ਸਿਰਸਾ ਮਾਨਸਾ ਰੋਡ ’ਤੇ ਧਰਨਾ ਲਾ ਕੇ ਆਵਾਜਾਈ ਬੰਦ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਅੱਜ ਅਨਾਜ ਮੰਡੀਆਂ ਵਿੱਚ ਰੁਲ ਰਿਹਾ ਹੈ ਅਤੇ ਕਣਕ ਖਰੀਦ ਨੂੰ ਲੈ ਕੇ ਕਿਸਾਨਾਂ ਦੀ ਖੱਜਲ ਖੁਆਰੀ ਕੀਤੀ ਜਾ ਰਹੀ ਹੈ ਪਰ ਸਰਕਾਰਾਂ ਕਣਕ ਖ਼ਰੀਦਣ ਤੋਂ ਭੱਜ ਰਹੀਆਂ ਹਨ।