ਕਿਸਾਨ ਜਥੇਬੰਦੀ ਨੇ ਰੁਕਵਾਈ ਜ਼ਮੀਨ ਦੀ ਨਿਲਾਮੀ

ਕਿਸਾਨ ਜਥੇਬੰਦੀ ਨੇ ਰੁਕਵਾਈ ਜ਼ਮੀਨ ਦੀ ਨਿਲਾਮੀ

ਪਿੰਡ ਖਿੱਲਣ ਵਿੱਚ ਜ਼ਮੀਨ ਦੀ ਨਿਲਾਮੀ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਜੋਗਿੰਦਰ ਸਿੰਘ ਮਾਨ
ਮਾਨਸਾ, 19 ਜਨਵਰੀ

ਮਾਨਸਾ ਜ਼ਿਲ੍ਹੇ ਦੇ ਪਿੰਡ ਖਿੱਲਣ ਵਿੱਚ ਕਿਸਾਨ ਜਗਸੀਰ ਸਿੰਘ ਦੀ ਜ਼ਮੀਨ ਦੀ ਨਿਲਾਮੀ ਉਸ ਵੇਲੇ ਰੁਕ ਗਈ, ਜਦੋਂ ਉਸ ਦੇ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਨੇ ਝੰਡੇ ਚੁੱਕੇ ਲਏ। ਜਥੇਬੰਦੀ ਦੇ ਵਿਰੋਧ ਕਾਰਨ ਕੋਈ ਵੀ ਅਧਿਕਾਰੀ ਕੁਰਕੀ ਸਬੰਧੀ ਕਾਰਵਾਈ ਲਈ ਨਾ ਆਇਆ, ਜਿਸ ਮਗਰੋਂ ਜਥੇਬੰਦੀ ਨੇ ਜੇਤੂ ਰੈਲੀ ਕਰ ਕੇ ਕਿਸੇ ਕਿਸਾਨ ਦੀ ਜ਼ਮੀਨ ਤੇ ਮਜ਼ਦੂਰ ਦਾ ਘਰ ਨਿਲਾਮ ਨਾ ਹੋਣ ਦਾ ਹੋਕਾ ਦਿੱਤਾ।

ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਇਹ ਨਿਲਾਮੀ ਜਗਸੀਰ ਸਿੰਘ ਕੋਲੋਂ 4,013,00/- ਰੁਪਏ ਲੈਣ ਬਦਲੇ ਅਰਵਿੰਦ ਗਰਗ ਵੱਲੋਂ ਕਰਵਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮੰਦੇ ਦੀ ਲਹਿਰ, ਕਰੋਨਾ ਅਤੇ ਹੋਰ ਕੁਦਰਤੀ ਆਫਤਾਂ ਕਰ ਕੇ ਉਕਤ ਕਿਸਾਨ ਦੀ ਮਾਲੀ ਹਾਲਤ ਬਹੁਤ ਖਰਾਬ ਹੋ ਗਈ, ਜਿਸ ਕਰ ਕੇ ਉਹ ਕਰਜ਼ਾ ਵਾਪਸ ਨਹੀਂ ਕਰ ਸਕਿਆ। ਇਸ ’ਤੇ ਅੱਜ ਉਸ ਦੀ ਆੜ ਰਹਿਣ ਜ਼ਮੀਨ ਦੀ ਨਿਲਾਮੀ ਰੱਖੀ ਗਈ ਸੀ, ਜਿਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਜਥੇਬੰਦੀ ਨੇ ਵਿਰੋਧ ਕੀਤਾ ਤਾਂ ਕੋਈ ਵੀ ਅਧਿਕਾਰੀ ਕੁਰਕੀ ਕਰਨ ਲਈ ਨਹੀਂ ਪਹੁੰਚਿਆ ਅਤੇ ਇਸ ਗਰੀਬ ਕਿਸਾਨ ਦੀ ਜ਼ਮੀਨ ਨਿਲਾਮ ਹੋਣੋਂ ਬੱਚ ਗਈ। ਉਨ੍ਹਾਂ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਹਰ ਕਿਸਮ ਦਾ ਕਰਜ਼ਾ ਮੁਆਫ਼ ਕਰਨ ਦੀ ਗੱਲ ਕਹੀ ਜਾਂਦੀ ਹੈ ਤਾਂ ਬੈਂਕਾਂ ਵੱਲੋਂ ਕਿਸਾਨਾਂ ਨੂੰ ਭੇਜੇ ਜਾਂਦੇ ਨੋਟਿਸ ਅਤੇ ਨਿਲਾਮੀਆਂ/ਕੁਰਕੀਆਂ ਦੀ ਕਾਰਵਾਈ ਦੀ ਕੋਈ ਤੁੱਕ ਨਹੀਂ। ਇਸ ਦਾ ਯੂਨੀਅਨ ਵਿਰੋਧ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਕਿਸੇ ਗਰੀਬ ਕਿਸਾਨ ਦੀ ਜ਼ਮੀਨ ਜਾਂ ਘਰ ਆਦਿ ਕੁਰਕ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਮੌਕੇ ਭਾਨ ਸਿੰਘ ਬਰਨਾਲਾ, ਦਰਸ਼ਨ ਸਿੰਘ, ਮਹਿੰਦਰ ਸਿੰਘ, ਰਾਜ ਸਿੰਘ ਤੇ ਜਗਸੀਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All