ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹੱਕਾਂ ’ਤੇ ਹਮਲਾ: ਕਾਂਗੜ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ...
Advertisement
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਅਸਲ ਵਿੱਚ ਕਿਸਾਨਾਂ ਦੀ ਜ਼ਮੀਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਯੋਜਨਾ ਹੈ। ਇਸ ਨਾਲ ਪੰਜਾਬ ਦੀ ਖੇਤੀਬਾੜੀ ਤੇ ਕਿਸਾਨਾਂ ਦੀ ਅਰਥ-ਵਿਵਸਥਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੈ ਤੇ ਸਰਕਾਰ ਦੀ ਇਹ ਨੀਤੀ ਕਿਸਾਨਾਂ ਦੇ ਘਰ ਉਜਾੜਨ ਵਾਲੀ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਇਸ ਨੀਤੀ ਦੇ ਵਿਰੁੱਧ ਇਕਜੁੱਟ ਹੋ ਚੁੱਕਾ ਹੈ।
Advertisement
Advertisement
×