ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਲੰਗਰ ਘਪਲਾ; ਮੈਨੇਜਰ ’ਤੇ 80 ਹਜ਼ਾਰ ਰੁਪਏ ਦਾ ਹਰਜਾਨਾ

ਮੈਨੇਜਰ ਨੇ ਦੋਸ਼ ਨਕਾਰੇ

ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਲੰਗਰ ਘਪਲਾ; ਮੈਨੇਜਰ ’ਤੇ 80 ਹਜ਼ਾਰ ਰੁਪਏ ਦਾ ਹਰਜਾਨਾ

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਲੰਗਰ ਵਿੱਚ ਘਪਲੇ ਤੋਂ ਬਾਅਦ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਦੇ ਉਡਣ ਦਸਤੇ ਵੱਲੋਂ ਕੀਤੀ ਪੜਤਾਲ ’ਚ ਕਈ ਗੜਬੜੀਆਂ ਸਾਹਮਣੇ ਆਈਆਂ ਹਨ। ਕਰੀਬ ਅੱਸੀ ਹਜ਼ਾਰ ਰੁਪਏ ਹਰਜਾਨੇ ਵਜੋਂ ਦਫਤਰੀ ਅਮਲੇ ਪਾਸੋਂ ਭਰਵਾਏ ਗਏ ਹਨ। ਇਹ ਉਡਣ ਦਸਤਾ ਕੁਲਦੀਪ ਸਿੰਘ ਰੋਡੇ ਦੀ ਅਗਵਾਈ ਹੇਠ ਆਇਆ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਤਾਲਾਬੰਦੀ ਦੇ ਦੌਰਾਨ ਦਰਬਾਰ ਸਾਹਿਬ ਵਿਖੇ ਦੁੱਧ ਅਤੇ ਹੋਰ ਖੁਰਾਕੀ ਪਦਾਰਥਾਂ ਦੀ ਖਰੀਦ ਵਿੱਚ ਕਥਿਤ ਹੇਰਾਫੇਰੀ ਕੀਤੀ ਗਈ ਸੀ। ਹਾਲ ਦੀ ਘੜੀ ਉਡਣ ਦਸਤੇ ਵੱਲੋਂ ਮੈਨੇਜਰ ਸੁਮੇਰ ਸਿੰਘ ਅਤੇ ਸਟੋਰ ਕੀਪਰ ਕੁਲਵੰਤ ਸਿੰਘ ਝਬੇਲਵਾਲੀ ਪਾਸੋਂ ਪੜਤਾਲ ਕੀਤੀ ਜਾ ਰਹੀ ਹੈ। ਸ੍ਰੀ ਰੋਡੇ ਨੇ ਕਿਹਾ ਕਿ ਸਾਰੇ ਮਾਮਲੇ ਦੀ ਪੜਤਾਲ ਕਰਕੇ ਸ੍ਰੋਮਣੀ ਕਮੇਟੀ ਨੂੰ ਦੇ ਦਿੱਤੀ ਹੈ।

ਇਸ ਦੌਰਾਨ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘਨੇ ਕਿਹਾ ਕਿ ਇਹ ਸਾਰਾ ਮਾਮਲਾ ਉਨ੍ਹਾਂ ਦੇ ਵਿਰੋਧੀਆਂ ਵੱਲੋ ਝੂਠਾ ਉਭਾਰਿਆ ਗਿਆ ਹੈ। ਉਹ ਕਰੀਬ ਤਿੰਨ ਮਹੀਨੇ ਪਹਿਲਾਂ ਆਏ ਹਨ। ਤਾਲਾਬੰਦੀ ਦੌਰਾਨ ਕਿਸੇ ਮਹਿਮਾਨ ਜਾਂ ਸੰਗਤ ਦੀ ਲੋੜ ਲਈ ਲੋੜ ਵਾਸਤੇ ਸਟੋਰਕੀਪਰ ਵੱਲੋ ਥੋੜਾ ਬਹੁਤ ਦੁੱਧ ਜਾਂ ਹੋਰ ਰਾਸ਼ਨ ਦਾ ਮੌਕੇ ’ਤੇ ਪ੍ਰਬੰਧ ਕੀਤਾ ਜਾਂਦਾ ਸੀ। ਇਸੇ ਨੂੰ ਆਧਾਰ ਬਣਾ ਕੇ ਉਡਣ ਦਸਤੇ ਨੇ ਪੂਰੇ ਸਾਲ ਦਾ ਖਰਚਾ ਉਨ੍ਹਾਂ ਦੇ ਸਿਰ ਪਾ ਦਿੱਤਾ ਹੈ। ਇਹ ਸਾਰਾ ਕੁੱਝ ਬਦਨਾਮ ਕਰਨ ਦੀ ਖਾਤਰ ਕੀਤਾ ਗਿਆ ਹੈ, ਜਿਸ ਸਬੰਧੀ ਉਨ੍ਹਾਂ ਨੇ ਥਾਣਾ ਸਿਟੀ ਵਿਖੇ ਲਿਖਤੀ ਸ਼ਿਕਾਇਤ ਵੀ ਕੀਤੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਉਹ ਸਾਰੀ ਸਥਿਤੀ ਵੀ ਸਪਸ਼ਟ ਕਰ ਦੇਣਗੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All