ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅੱਜ

ਵੱਡੀ ਗਿਣਤੀ ਕਾਫ਼ਲੇ ਦਿੱਲੀ ਰਵਾਨਾ

ਵੱਡੀ ਗਿਣਤੀ ਕਾਫ਼ਲੇ ਦਿੱਲੀ ਰਵਾਨਾ

ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਦਿੱਲੀ ਰਵਾਨਾ ਹੋਣ ਮੌਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਪਵਨ ਗੋਇਲ

ਜੋਗਿੰਦਰ ਸਿੰਘ ਮਾਨ

ਮਾਨਸਾ, 25 ਨਵੰਬਰ

ਖੇਤੀ ਕਾਨੂੰਨ ਪਾਰਲੀਮੈਂਟ ਵਿੱਚੋਂ ਰੱਦ ਕਰਵਾਉਣ ਅਤੇ ਪੂਰੇ ਦੇਸ਼ ਦੇ ਕਿਸਾਨਾਂ ਲਈ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਰੰਟੀ ਕਰਵਾਉਣ ਤੋਂ ਇਲਾਵਾ ਲਖੀਮਪੁਰ ਖੀਰੀ ਕਾਂਡ ’ਚ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਮੋਰਚੇ ਦੀ ਵਰ੍ਹੇਗੰਢ ਮਨਾਉਣ ਲਈ 26 ਨਵੰਬਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਦੇ ਜੁਝਾਰੂ ਕਾਫ਼ਲੇ ਅੱਜ 25 ਨਵੰਬਰ ਨੂੰ ਦਿਨ ਚੜ੍ਹਦੇ ਹੀ ਦਿੱਲੀ ਟਿਕਰੀ ਮੋਰਚੇ ਵੱਲ ਵਹੀਰਾਂ ਘੱਤਣ ਲੱਗੇ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਜਥੇਬੰਦੀ ਨੂੰ ਮਾਲਵਾ ਖੇਤਰ ਦੇ ਪਿੰਡਾਂ ਵਿਚੋਂ ਮਿਲੀਆਂ ਰਿਪੋਰਟਾਂ ਅਨੁਸਾਰ ਵੱਡੀ ਗਿਣਤੀ ਵਿੱਚ ਮਾਈਆਂ ਸਮੇਤ ਲੋਕ ਪਿੰਡਾਂ ’ਚੋਂ ਦਿੱਲੀ ਲਈ ਸਾਰਾ ਦਿਨ ਰਵਾਨਾ ਹੁੰਦੇ ਰਹੇ।

ਫ਼ਰੀਦਕੋਟ (ਜਸਵੰਤ ਜੱਸ): ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਤੋਂ ਸੰਗਤਾਂ ਦਾ 12ਵਾਂ ਜੱਥਾ ਰਸਦ, ਆਚਾਰ, ਦਵਾਈਆਂ, ਲੋਈਆਂ, ਬਿਸਕੁਟ ਆਦਿ ਲੈ ਕੇ ਟਿਕਰੀ ਬਾਰਡਰ ਲਈ ਰਵਾਨਾ ਹੋਇਆ ਹੈ। ਇਸ ਜੱਥੇ ਦੀ ਅਗਵਾਈ ਲੰਗਰ ਮਾਤਾ ਖੀਵੀ ਜੀ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਅਤੇ ਗੁਰਦਿੱਤ ਸਿੰਘ ਸੇਖੋਂ ਕਰ ਰਹੇ ਹਨ।

ਲੰਬੀ (ਇਕਬਾਲ ਸਿੰਘ ਸ਼ਾਂਤ): ਹਲਕੇ ਵਿੱਚੋਂ ਵੱਡੀ ਤਾਦਾਦ ’ਚ ਭਾਕਿਯੂ ਏਕਤਾ ਉਗਰਾਹਾਂ ਦੇ ਮਰਦ-ਔਰਤ ਕਿਸਾਨ ਕਾਰਕੁੰਨ ਦਿੱਲੀ ਨੂੰ ਰਵਾਨਾ ਹੋਏ। ਖੇਤੀ ਕਾਨੂੰਨਾਂ ਦੀ ਜਿੱਤ ਕਾਰਨ ਕਿਸਾਨਾਂ ਵਿੱਚ ਭਰਵਾਂ ਉਤਸਾਹ ਵਿਖਾਈ ਦਿੱਤਾ। ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਨੇ ਕਿਹਾ ਕਿ ਲੰਬੀ ਹਲਕੇ ਵਿਚੋਂ ਕਰੀਬ 50 ਤੋਂ ਵੱਧ ਟਰੈਕਟਰ ਟਰਾਲੀਆਂ ਅਤੇ ਹੋਰ ਵਹੀਕਲਾਂ ’ਤੇ ਕਰੀਬ ਹਜ਼ਾਰ ਕਿਸਾਨ ਦਿੱਲੀ ਨੂੰ ਤੁਰੇ ਹਨ। ਗੱਗੜ ਤੋਂ ਵੀ ਕਿਸਾਨ ਆਗੂ ਜਗਸੀਰ ਸਿੰਘ ਗੱਗੜ ਦੀ ਅਗਵਾਈ ਹੇਠ ਭਰਵਾਂ ਕਾਫ਼ਲਾ ਰਵਾਨਾ ਹੋਇਆ ਹੈ।

ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਬਲਾਕ ਸਕੱਤਰ ਗੁਰਚਰਨ ਰਾਮਾ ਨੇ ਦੱਸਿਆ ਕਿ ਬਲਾਕ ’ਚੋਂ ਪੰਦਰਾਂ ਸੌ ਤੋਂ ਵੱਧ ਕਿਸਾਨ ਮਜ਼ਦੂਰ ਮੁਲਾਜ਼ਮ ਜਾ ਰਹੇ ਹਨ ਜਿਨ੍ਹਾਂ ਵਿੱਚ ਖਾਸ ਤੌਰ ਔਰਤਾਂ ਸ਼ਾਮਲ ਹਨ। ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਕਿਹਾ ਕਿ ਇਹ ਲੋਕਾਂ ਦੀ ਏਕਤਾ ਸਬਰ ਸੰਜਮ ਦੀ ਜਿੱਤ ਹੈ। ਇਸੇ ਤਰ੍ਹਾਂ ਪਿੰਡ ਰੌਂਤਾ ਤੋਂ ਇਕਾਈ ਦਾ ਜਥਾ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਜਥਾ ਰਵਾਨਾ ਹੋਇਆ।

ਭੁੱਚੋ ਮੰਡੀ (ਪਵਨ ਗੋਇਲ): ਪਿੰਡ ਚੱਕ ਫਤਿਹ ਸਿੰਘ ਵਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਕਿਸਾਨ ਜੱਥਾ ਪਿੰਡ ਇਕਾਈ ਦੇ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਬਲਾਕ ਆਗੂ ਗੁਰਜੰਟ ਸਿੰਘ, ਅਜਮੇਰ ਸਿੰਘ, ਔਰਤ ਆਗੂ ਅਮਨਪ੍ਰੀਤ ਕੌਰ ਅਤੇ ਸੁਖਜੀਤ ਕੌਰ ਨੇ ਸੰਬੋਧਨ ਕੀਤਾ।

ਟੱਲੇਵਾਲ (ਲਖਵੀਰ ਸਿੰਘ ਚੀਮਾ): ਇਥੇ ਪਿੰਡ ਚੀਮਾ, ਭੋਤਨਾ, ਸੱਦੋਵਾਲ, ਦੀਵਾਨਾ, ਗਹਿਲ, ਰਾਮਗੜ੍ਹ ਅਤੇ ਬਖ਼ਤਗੜ੍ਹ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਫ਼ਲਿਆਂ ਨੇ ਦਿੱਲੀ ਲਈ ਚਾਲੇ ਪਾਏ। ਇਸ ਮੌਕੇ ਕਿਸਾਨ ਆਗੂਆਂ ਗੁਰਨਾਮ ਸਿੰਘ ਫ਼ੌਜੀ, ਸੁਖਦੇਵ ਸਿੰਘ ਭੋਤਨਾ, ਜੱਜ ਸਿੰਘ ਗਹਿਲ, ਹਰਜੀਤ ਸਿੰਘ ਦੀਵਾਨਾ ਅਤੇ ਮਨਜੀਤ ਸਿੰਘ ਬਖ਼ਤਗੜ੍ਹ ਨੇ ਸੰਬੋਧਨ ਕੀਤਾ।

ਸਿਰਸਾ (ਪ੍ਰਭੂ ਦਿਆਲ): ਇਥੋਂ ਹਜ਼ਾਰਾਂ ਕਿਸਾਨ ਮਜ਼ਦੂਰ ਭੰਗੜਾ ਪਾਉਂਦੇ ਹੋਏ ਦਿੱਲੀ ਲਈ ਰਵਾਨਾ ਹੋਏ। ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲੱਖਵਿੰਦਰ ਸਿੰਘ ਲੱਖਾ ਨੇ ਕਿਹਾ ਕਿ ਕਿਸਾਨਾਂ ਦੀ ਜੱਦੋ-ਜਹਿਦ ਓਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਵੱਖ-ਵੱਖ ਪਿੰਡਾਂ ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਤੇ ਨਹਿਰੂ ਪਾਰਕ ਇਕੱਠੇ ਹੋਏ ਜਿਥੋਂ ਸੈਂਕੜੇ ਵਾਹਨਾਂ ਦੇ ਜਰੀਏ ਭੰਗੜਾ ਪਾਉਂਦੇ ਹੋਏ ਦਿੱਲੀ ਲਈ ਰਵਾਨਾ ਹੋਏ।

ਗਿੱਦੜਬਾਹਾ ਤੋਂ ਸਾਬਕਾ ਸੈਨਿਕਾਂ ਦਾ ਜਥਾ ਰਵਾਨਾ

ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਇਥੋਂ ਸਾਬਕਾ ਸੈਨਿਕ ਭਲਾਈ ਵਿੰਗ ਦਾ ਜੱਥਾ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਤਾਰ ਸਿੰਘ ਫ਼ਕਰਸਰ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਹਮੇਸ਼ਾਂ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ ਹੈ ਅਤੇ ਕਿਸਾਨੀ ਸੰਘਰਸ਼ ਦੀ ਇਕ ਵਰ੍ਹਾ ਪੂਰਾ ਹੋਣ ਤੇ ਕਿਸਾਨਾਂ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਉਹ ਦਿੱਲੀ ਜਾ ਰਹੇ ਹਨ ਅਤੇ ਜਦ ਵੀ ਕਿਸਾਨ ਸਾਬਕਾ ਸੈਨਿਕਾਂ ਨੂੰ ਅਵਾਜ਼ ਦੇਣਗੇ, ਉਦੋਂ ਹੀ ਸਾਬਕਾ ਸੈਨਿਕ ਕਿਸਾਨਾਂ ਨਾਲ ਖੜ੍ਹਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All