ਜਸਪ੍ਰੀਤ ਸੇਖੋਂ
ਮੰਡੀ ਲੱਖੇਵਾਲੀ, 13 ਜਨਵਰੀ
ਆਮ ਆਦਮੀ ਪਾਰਟੀ ਵੱਲੋਂ ਹਲਕਾ ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਪਿੰਡਾਂ ਵਿੱਚ ਆਪ ਦਾ ਗਰਾਫ ਹੋਰ ਉੱਚਾ ਹੋਣਾ ਸ਼ੁਰੂ ਹੋ ਗਿਆ ਜਿਸ ਤਹਿਤ ਪਿੰਡ ਬਲਮਗੜ੍ਹ ਦੇ 15 ਅਕਾਲੀ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆ ਕਹਿੰਦਿਆਂ ਡਾਕਟਰ ਬਲਜੀਤ ਕੌਰ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੁਆਰਾ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਖੁਸ਼ ਹੋ ਕੇ ਪਰਿਵਾਰਾਂ ਦੇ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਬੀਬੀ ਭਾਗੀਕੇ ਦੀ ਅਗਵਾਈ ਹੇਠ ਪਂਜਾਬ ਲੋਕ ਕਾਂਗਰਸ ’ਚ ਸ਼ਾਮਲ
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਬੀਬੀ ਭਾਗੀਕੇ ਦੇ ਪੁਰਾਣੇ ਸਮਰੱਥਕ ਬੀਬੀ ਭਾਗੀਕੇ ਦੇ ਨਾਲ ਹੀ ਖੜ੍ਹੇ ਹਨ। ਬੀਬੀ ਭਾਗੀਕੇ ਨੇ ਦੱਸਿਆ ਕਿ ਪਿੰਡ ਪੱਤੋ ਦੀਦਾਰ ਸਿੰਘ ਵਾਲਾ ਦੇ ਵੀਹ ਦੇ ਕਰੀਬ ਪਰਿਵਾਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।