ਪੱਤਰ ਪ੍ਰੇਰਕ
ਮਹਿਲ ਕਲਾਂ, 10 ਸਤੰਬਰ
ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵਜੀਦਕੇ ਖੁਰਦ ਵਿੱਚ ਹਰਿਆਲੀ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੈਰਾਡਾਈਜ਼ ਅਕੈਡਮੀ ਵਜੀਦਕੇ ਖੁਰਦ ਦੇ ਚੇਅਰਮੈਨ ਸੁਰਿੰਦਰ ਬਾਵਾ ਅਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵੱਲੋਂ ਪੌਦੇ ਲਗਾ ਕੇ ਹਰਿਆਲੀ ਮਿਸ਼ਨ ’ਚ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ’ਚ ਸਕੂਲ ਸਟਾਫ ਤੇ ਵਿਦਿਆਰਥੀ ਫਲ, ਫੁੱਲਦਾਰ ਤੇ ਛਾਂਦਾਰ ਬੂਟੇ ਲਗਾਉਣਗੇ।