ਖੱਬੀਆਂ ਪਾਰਟੀਆਂ ਨੇ Chief Election Commissioner ਦਾ ਪੁਤਲਾ ਫੂਕਿਆ
ਦੇਸ਼ ਪੱਧਰ ਦੀਆਂ ਪੰਜ ਖੱਬੀਆਂ ਪਾਰਟੀਆਂ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀਆਂ ਪੱਖਪਾਤੀ ਅਤੇ ਗ਼ੈਰ-ਕਾਨੂੰਨੀ ਕਾਰਵਾਈਆਂ ਨਾਲ ਐੱਸ ਆਈ ਆਰ ਪ੍ਰਕਿਰਿਆ ਨੂੰ ਮਨਮਰਜ਼ੀ ਨਾਲ ਲਾਗੂ ਕਰ ਕੇ ਵੋਟਾਂ ਕੱਟਣ ਦੇ ਵਿਰੋਧ ਵਿੱਚ ਦਿੱਤੇ ਸਾਂਝੇ ਐਕਸ਼ਨ ਦੇ ਸੱਦੇ ’ਤੇ ਅੱਜ...
ਦੇਸ਼ ਪੱਧਰ ਦੀਆਂ ਪੰਜ ਖੱਬੀਆਂ ਪਾਰਟੀਆਂ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀਆਂ ਪੱਖਪਾਤੀ ਅਤੇ ਗ਼ੈਰ-ਕਾਨੂੰਨੀ ਕਾਰਵਾਈਆਂ ਨਾਲ ਐੱਸ ਆਈ ਆਰ ਪ੍ਰਕਿਰਿਆ ਨੂੰ ਮਨਮਰਜ਼ੀ ਨਾਲ ਲਾਗੂ ਕਰ ਕੇ ਵੋਟਾਂ ਕੱਟਣ ਦੇ ਵਿਰੋਧ ਵਿੱਚ ਦਿੱਤੇ ਸਾਂਝੇ ਐਕਸ਼ਨ ਦੇ ਸੱਦੇ ’ਤੇ ਅੱਜ ਸਥਾਨਕ ਵਾਲਮੀਕਿ ਚੌਕ ਵਿੱਚ ਮੁੱਖ ਚੋਣ ਕਮਿਸ਼ਨਰ ਦਾ ਪਤਲਾ ਫੂਕਿਆ ਗਿਆ।
ਇਸ ਮੌਕੇ ’ਤੇ ਸੰਬੋਧਨ ਕਰਦਿਆਂ ਕਾਮਰੇਡ ਅਸ਼ਵਨੀ ਕੁਮਾਰ, ਪ੍ਰੇਮ ਚਾਵਲਾ, ਵੀਰ ਇੰਦਰਜੀਤ ਸਿੰਘ ਪੁਰੀ, ਆਪਰ ਸਿੰਘ ਸੰਧੂ, ਕੁਲਦੀਪ ਸ਼ਰਮਾ, ਸੁਖਜਿੰਦਰ ਸਿੰਘ ਤੂੰਬੜਭੰਨ, ਗੁਰਚਰਨ ਸਿੰਘ ਮਾਨ ਅਤੇ ਵੀਰ ਸਿੰਘ ਕੰਮੇਆਣਾ ਨੇ ਦੋਸ਼ ਲਾਇਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐੱਸ ਆਈ ਆਰ ਲਾਗੂ ਕਰਨ ਸਮੇਂ ਤਰ੍ਹਾਂ-ਤਰ੍ਹਾਂ ਦੇ ਗੁੰਝਲਦਾਰ ਤਰੀਕੇ ਰਾਹੀਂ ਵੋਟਾਂ ਕੱਟਣ ਦੇ ਸਬੰਧ ਵਿੱਚ ਆਪਣੇ ਦੋ ਸਾਥੀ ਚੋਣ ਕਮਿਸ਼ਨਰਾਂ ਐੱਸ ਐੱਸ ਸੰਧੂ ਅਤੇ ਵਿਵੇਕ ਜੋਸ਼ੀ ਵੱਲੋਂ 14 ਵਾਰੀ ਉਠਾਏ ਇਤਰਾਜਾਂ ਅਤੇ ਮਸ਼ਵਰਿਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਤੁਰੰਤ ਅਸਤੀਫ਼ਾ ਲਿਆ ਜਾਵੇ, ਗ਼ੈਰ-ਕਾਨੂੰਨੀ ਤੌਰ ’ਤੇ ਲੋਕਾਂ ਨੂੰ ਐੱਸ ਆਈ ਆਰ ਪ੍ਰਕਿਰਿਆ ਵਿੱਚ ਉਲਝਾਕੇ ਕੱਟੀਆਂ ਗਈਆਂ ਸਾਢੇ 13 ਕਰੋੜ ਤੋਂ ਵੱਧ ਵੋਟਾਂ ਬਹਾਲ ਕੀਤੀਆਂ ਜਾਣ। ਇਸ ਮੌਕੇ ਹਰਪਾਲ ਸਿੰਘ ਮਚਾਕੀ, ਮੁਖਤਿਆਰ ਸਿੰਘ ਭਾਣਾ, ਇੰਦਰਜੀਤ ਸਿੰਘ ਗਿੱਲ, ਜਤਿੰਦਰ ਸਿੰਘ ਜੰਡ ਵਾਲਾ ਆਦਿ ਹਾਜ਼ਰ ਸਨ।

