DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੱਬੇ ਪੱਖੀਆਂ ਅਤੇ ਮਜ਼ਦੂਰ-ਕਿਸਾਨਾਂ ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜੇ

ਇਰਾਨ ’ਤੇ ਇੱਕਪਾਸਡ਼ ਹਮਲੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਰੋਸ ਪ੍ਰਗਟਾਉਂਦੇ ਹੋਏ ਵੱਖ-ਵੱਖ ਧਿਰਾਂ ਦੇ ਆਗੂ। -ਫੋਟੋ: ਸੁਰੇਸ਼
Advertisement
ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਦੀ ਸਿਖਰਲੀ ਲੀਡਰਸ਼ਿਪ ਅਤੇ ਸਕੂਲੀ ਬੱਚੀਆਂ ਸਮੇਤ ਆਮ ਲੋਕਾਂ ਦੀਆਂ ਜਾਨਾਂ ਲੈਣ ਖ਼ਿਲਾਫ਼ ਇੱਥੇ ਖੱਬੀਆਂ ਪਾਰਟੀਆਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਟਰੰਪ ਤੇ ਨੇਤਨਯਾਹੂ ਦਾ ਪੁਤਲਾ ਫੂਕਿਆ ਅਤੇ ਇੱਕਪਾਸੜ ਹਮਲੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇੱਥੇ ਬੱਸ ਸਟੈਂਡ ਸਾਹਮਣੇ ਕੀਤੇ ਇਸ ਰੋਸ ਮੁਜ਼ਾਹਰੇ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਸੀ ਪੀ ਐੱਮ ਦੇ ਜ਼ਿਲ੍ਹਾ ਆਗੂ ਘਣਸ਼ਾਮ ਨਿੱਕੂ, ਪ੍ਰਗਤੀਸ਼ੀਲ ਇਸਤਰੀ ਸਭਾ ਵੱਲੋਂ ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, ਮੁਸਲਿਮ ਫਰੰਟ ਪੰਜਾਬ ਵੱਲੋਂ ਸ਼ਿੰਗਾਰਾ ਖਾਨ ਤੇ ਰਵੀ ਖਾਨ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਗੁਰਸੇਵਕ ਮਾਨ, ਬਿੰਦਰ ਕੌਰ ਉੱਡਤ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਕੇਵਲ ਸਿੰਘ, ਆਟੋ ਰਿਕਸ਼ਾ ਯੂਨੀਅਨ ਵੱਲੋਂ ਪ੍ਰਧਾਨ ਗੋਗੀ ਸਿੰਘ ਅੰਗਰੇਜ਼ ਘਰਾਂਗਣਾ , ਰਾਜੀਵ ਕੁਮਾਰ ਅਤੇ ਕਰਨੈਲ ਸਿੰਘ ਮਾਨਸਾ, ਸੁਖਚਰਨ ਦਾਨੇਵਾਲੀਆ ਤੇ ਮਨਜੀਤ ਸਿੰਘ ਸੋਢੀ ਹਾਜ਼ਰ ਸਨ।

Advertisement

ਇਸ ਮੌਕੇ ਰੁਲਦੂ ਸਿੰਘ ਮਾਨਸਾ ਅਤੇ ਕਾਮਰੇਡ ਸੁਖਦਰਸ਼ਨ ਨੱਤ ਨੇ ਕਿਹਾ ਕਿ ਅਮਰੀਕਾ ਸੰਸਾਰ ਦੇ ਸਾਰੇ ਤੇਲ ਭੰਡਾਰਾਂ ਅਤੇ ਹੋਰ ਕੁਦਰਤੀ ਸਰੋਤਾਂ ਉੱਤੇ ਕਬਜ਼ਾ ਕਰਨ ਦੀ ਲੁਟੇਰੀ ਸਾਮਰਾਜੀ ਨੀਤੀ ਉੱਤੇ ਚੱਲ ਰਿਹਾ ਹੈ। ਉਹ ਪਹਿਲਾਂ ਹੀ ਇਰਾਕ, ਲਿਬੀਆ, ਸੀਰੀਆ ਤੇ ਵੈਨੇਜ਼ੁਏਲਾ ਨੂੰ ਲੁੱਟ ਰਿਹਾ ਹੈ। ਇਰਾਨ ਉਤੇ ਵੀ ਬਿਨਾਂ ਕਿਸੇ ਭੜਕਾਹਟ ਦੇ ਟਰੰਪ ਨੇ ਉਸ ਦਾ ਤੇਲ ਲੁੱਟਣ ਤੇ ਉੱਥੇ ਅਪਣੀ ਦਲਾਲ ਸਰਕਾਰ ਬਣਾਉਣ ਦੇ ਉਦੇਸ਼ ਨਾਲ ਹੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦੀ ਇਨਸਾਫਪਸੰਦ ਜਨਤਾ ਅਤੇ ਸਰਕਾਰਾਂ ਨੇ ਇਸ ਦਾ ਵਿਰੋਧ ਨਾ ਕੀਤਾ ਤਾਂ ਬਿਨਾਂ ਸ਼ੱਕ ਟਰੰਪ, ਕਿਊਬਾ ਨੂੰ ਅਗਲਾ ਨਿਸ਼ਾਨਾ ਬਣਾਵੇਗਾ।

Advertisement

Advertisement
×