Legal Guarantee For MSP: ਕਿਸਾਨਾਂ ਵੱਲੋਂ Mini Secretariat ਅੱਗੇ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਬੈਨਰ ਹੇਠ ਭਾਰਤੀ ਕਿਸਾਨ ਏਕਤਾ (ਬੀ ਕੇ ਈ) ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮਿੰਨੀ ਸਕੱਤਰੇਤ ਅੱਗੇ ਪ੍ਰਦਰਸ਼ਨ ਕੀਤਾ। ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਕਿਸਾਨ ਜਾਟ ਧਰਮਸ਼ਾਲਾ ਵਿੱਚ ਇਕੱਠੇ ਹੋਏ ਅਤੇ...
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਬੈਨਰ ਹੇਠ ਭਾਰਤੀ ਕਿਸਾਨ ਏਕਤਾ (ਬੀ ਕੇ ਈ) ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮਿੰਨੀ ਸਕੱਤਰੇਤ ਅੱਗੇ ਪ੍ਰਦਰਸ਼ਨ ਕੀਤਾ। ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਕਿਸਾਨ ਜਾਟ ਧਰਮਸ਼ਾਲਾ ਵਿੱਚ ਇਕੱਠੇ ਹੋਏ ਅਤੇ ਰੋਸ ਮਾਰਚ ਕਰਦੇ ਹੋਏ ਸਕੱਤਰੇਤ ਪੁੱਜੇ। ਇੱਥੇ ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਧਿਕਾਰੀਆਂ ਨੂੰ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ। ਕੇਂਦਰ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਸਾਰੀਆਂ ਫ਼ਸਲਾਂ ਉੱਤੇ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਅਤੇ ਮੁਕੰਮਲ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਸੋਧ ਬਿੱਲ 2025 ਤੇ ਬੀਜ ਬਿੱਲ 2025 ਵਾਪਸ ਲੈਣ ਅਤੇ ਫ਼ਸਲ ਬੀਮਾ ਯੋਜਨਾ ਵਿੱਚ ਸੁਧਾਰ ਲਿਆਉਣ ਉੱਤੇ ਜ਼ੋਰ ਦਿੱਤਾ ਗਿਆ। ਕਿਸਾਨਾਂ ਲਈ ਵਿਸ਼ੇਸ਼ ਰਾਹਤ ਪੈਕੇਜ ਅਤੇ ਖਰੀਫ਼ 2026 ਦੌਰਾਨ ਘੱਟ ਬਾਰਿਸ਼ ਦੇ ਮੱਦੇਨਜ਼ਰ ਨਹਿਰੀ ਪਾਣੀ ਤੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ ਗਈ।

