ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 5 ਫਰਵਰੀ
ਮਹਾਰਾਜਾ ਰਣਜੀਤ ਸਿੰਘ ਪੰਜਾਬ ਸਟੇਟ ਯੂਨੀਵਰਸਿਟੀ ਬਠਿੰਡਾ ਵਿਖੇ ਰਾਜ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ‘ਸਾਇੰਸ ਫ਼ਾਰ ਗਲੋਬਲ ਵੈੱਲਬੀਂਗ’ ਵਿਸ਼ੇ ‘ਤੇ ਹੋਏ ਮੁਕਾਬਲਿਆਂ ਵਿੱਚ ਸ਼ਹੀਦ ਹੌਲਦਾਰ ਧਰਮਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਸੁਮਨਦੀਪ ਕੌਰ ਅਤੇ ਕਮਲਦੀਪ ਕੌਰ ਨੇ ਆਪਣੇ ਗਾਈਡ ਅਧਿਆਪਕ ਗੁਰਵਿੰਦਰ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਰਾਜ ਪੱਧਰ ‘ਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਲਹਿਰਾ ਧੂਰਕੋਟ ਸਕੂਲ ਨੂੰ ਸਟੇਟ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਾ ਇੱਕੋ-ਇੱਕ ਸਰਕਾਰੀ ਸਕੂਲ ਬਣਨ ਦਾ ਮਾਣ ਦਿਵਾਇਆ।