DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Lehra Mohabbat ਦੇ ਠੇਕਾ ਮੁਲਾਜ਼ਮਾਂ ਵੱਲੋਂ Notification ਲਾਗੂ ਕਰਵਾਉਣ ਲਈ Protest ਜਾਰੀ

ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਵਿਭਾਗ ਵਿੱਚ ਰਲੇਵੇਂ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਲਈ ਅੱਜ ਨੌਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਦੌਰਾਨ ਠੇਕਾ ਮੁਲਾਜ਼ਮਾਂ, ਭਰਾਤਰੀ ਜਥੇਬੰਦੀਆਂ ਦੇ ਆਗੂਆਂ, ਔਰਤਾਂ ਅਤੇ ਬੱਚਿਆਂ ਨੇ ਪੰਜਾਬ ਸਰਕਾਰ...

  • fb
  • twitter
  • whatsapp
  • whatsapp
featured-img featured-img
ਲਹਿਰਾ ਮੁਹੱਬਤ ਵਿੱਚ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ।
Advertisement

ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਵਿਭਾਗ ਵਿੱਚ ਰਲੇਵੇਂ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਲਈ ਅੱਜ ਨੌਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਦੌਰਾਨ ਠੇਕਾ ਮੁਲਾਜ਼ਮਾਂ, ਭਰਾਤਰੀ ਜਥੇਬੰਦੀਆਂ ਦੇ ਆਗੂਆਂ, ਔਰਤਾਂ ਅਤੇ ਬੱਚਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਗੁਰਪ੍ਰੀਤ ਢਿੱਲੋਂ, ਅਮਰਦੀਪ ਚਹਿਲ ਅਤੇ ਜਸਵਿੰਦਰ ਬਰਾੜ ਨੇ ਕਿਹਾ ਕਿ ਸਰਕਾਰ ਨੋਟੀਫਿਕੇਸ਼ਨ ਲਾਗੂ ਕਰਨ ਦੇ ਆਪਣੇ ਲਿਖਤੀ ਸਮਝੌਤੇ ਤੋਂ ਮੁਕਰ ਗਈ ਹੈ।

Advertisement

ਆਗੂਆਂ ਨੇ ਐਲਾਨ ਕੀਤਾ ਕਿ ਇਸ ਦੇ ਰੋਸ ਵਜੋਂ 4 ਅਗਸਤ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਸੂਬਾਈ ਪੱਧਰ ਦਾ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਅਤੇ ਮੋਲਡਰ ਐਂਡ ਸਟੀਲ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਜਿੰਦਰ ਸਿੰਘ ਲੁਧਿਆਣਾ ਨੇ ਵੀ ਸੰਬੋਧਨ ਕੀਤਾ।

Advertisement

Advertisement
×