ਖੇਤਰੀ ਪ੍ਰਤੀਨਿਧ
ਬਰਨਾਲਾ, 20 ਅਗਸਤ
ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਨਾ ਮਿਲਣ ’ਤੇ ਸਰਕਾਰੀ ਆਈਟੀਆਈ ਬਰਨਾਲਾ (ਲੜਕੇ ਅਤੇ ਲੜਕੀਆਂ) ਦੇ ਗੈਸਟ ਫੈਕਲਟੀ ਇੰਸਟਰੱਕਟਰਾਂ ਨੇ ਡੀਸੀ ਡਾ. ਹਰੀਸ਼ ਨਈਅਰ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਪ੍ਰਿੰਸੀਪਲ ਦੀ ਢਿੱਲੀ ਕਾਰਗੁਜ਼ਾਰੀ ਸਦਕਾ ਹੀ ਆਈਟੀਆਈ ਦੇ ਗੈਸਟ ਫੈਕਲਟੀ ਇੰਸਟਰੱਕਟਰਜ਼ ਨੂੰ ਪੰਜ ਮਹੀਨਿਆਂ ਤੋਂ ਤਨਖਾਹ ਨਸੀਬ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜੇਕਰ 22 ਅਗਸਤ ਤੱਕ ਤਨਖਾਹਾਂ ਨਾ ਜਾਰੀ ਕੀਤੀਆਂ ਗਈਆਂ ਤਾਂ ਪ੍ਰਿੰਸੀਪਲ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਬਰਨਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਚੁਹਾਣਕੇ ਨੇ ਸਰਕਾਰੀ ਆਈਟੀਆਈ ਦੇ ਗੈਸਟ ਫੈਕਲਟੀ ਇੰਸਟ੍ਰਕਟਰਜ਼ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਤੱਕ ਰੁਕੀਆਂ ਤਨਖਾਹਾਂ ਜਾਰੀ ਨਹੀਂ ਹੁੰਦੀਆਂ ਤਾਂ ਪ੍ਰਿੰਸੀਪਲ ਖ਼ਿਲਾਫ਼ ਉਲੀਕੇ ਹਰ ਐਕਸ਼ਨ ਦੀ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਕੁਲਵੰਤ ਸਿੰਘ, ਝਕਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਨਵਨੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਕੌਰ, ਮੀਨਾਕਸ਼ੀ ਰਾਣੀ ਤੇ ਬਿਮਲਾ ਦੇਵੀ ਹਾਜ਼ਰ ਸਨ।