ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਰਭੈ ਸਿੰਘ ’ਤੇ ਹਮਲੇ ਸਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ
ਬਰਨਾਲਾ ’ਚ ਡੀ ਟੀ ਐੱਫ ਆਗੂ ਮੁੱਖ ਮੰਤਰੀ ਦੇ ਨਾਮ ਡੀ ਸੀ ਮੰਗ ਪੱਤਰ ਦਿੰਦੇ ਹੋਏ।
Advertisement

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਨਿਰਭੈ ਸਿੰਘ ਭੂ-ਮਾਫ਼ੀਆ ਵੱਲੋਂ ਕੀਤੇ ਹਮਲੇ ਦੇ ਮਾਮਲੇ ਵਿੱਚ ਪੰਜ ਮਹੀਨੇ ਬੀਤਣ ’ਤੇ ਵੀ ਇਨਸਾਫ਼ ਨਹੀਂ ਮਿਲਿਆ। ਇਸ ’ਤੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ ਟੀ ਐੱਫ) ਨੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਰਾਜੀਵ ਕੁਮਾਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਟੀ ਬੈਨਿਥ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਦੌਰਾਨ ਜ਼ਿਲ੍ਹਾ ਕਮੇਟੀ ਵੱਲੋਂ 25 ਸਤੰਬਰ ਨੂੰ ਕਿਰਤੀ ਕਿਸਾਨ ਯੂਨੀਅਨ ਅਤੇ ਡੀ ਟੀ ਐੱਫ ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸ.ਐੱਸ.ਪੀ. ਦਫ਼ਤਰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਜ਼ਿਲ੍ਹੇ ਤੋਂ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਜ਼ਮੀਨੀ ਪੱਧਰ ’ਤੇ ਲਾਮਬੰਦੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਡੀ ਟੀ ਐੱਫ ਦੇ ਸਕੱਤਰ ਨਿਰਮਲ ਚੁਹਾਣਕੇ ਤੇ ਮੀਤ ਪ੍ਰਧਾਨ ਮਨਮੋਹਨ ਭੱਠਲ ਨੇ ਦੱਸਿਆ ਕਿ ਮਾਸਟਰ ਨਿਰਭੈ ਸਿੰਘ ਦੀਆਂ ਦੋਵੇਂ ਲੱਤਾਂ ਤੇ ਖੱਬੀ ਬਾਂਹ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਤੋੜ ਦਿੱਤੀਆਂ ਗਈਆਂ ਸਨ। ਇਸ ਮਾਮਲੇ ’ਚ ਲਹਿਰਾ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ ਪਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ।

ਮਾਨਸਾ ’ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ ਦੀ ਅਗਵਾਈ ਹੇਠ ਡੀਈਓ (ਸੈ:ਸਿ) ਮਾਨਸਾ ਰਾਹੀਂ ਮੰਗ ਪੱਤਰ ਦੇਣ ਤੋਂ ਬਾਅਦ ਦੱਸਿਆ ਗਿਆ ਕਿ 25 ਸਤੰਬਰ ਨੂੰ ਐੱਸ.ਐੱਸ.ਪੀ. ਦਫ਼ਤਰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

Advertisement

Advertisement
Show comments