ਚਾਉਕੇ: ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੇ ਪ੍ਰਿੰਸੀਪਲ ਕਮ ਪ੍ਰੋਗਰਾਮ ਅਫਸਰ ਰਾਜ ਸਿੰਘ ਅਤੇ ਐਨ ਐਸ ਐਸ ਕੋਆਰਡੀਨੇਟਰ ਕਮ ਪ੍ਰੋਗਰਾਮ ਅਫ਼ਸਰ ਅੰਗਰੇਜ਼ ਸਿੰਘ ਨੂੰ ਪਟਨਾ ਵਿਚ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਖਵਾਬ ਫਾਊਂਡੇਸ਼ਨ ਵੱਲੋਂ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਰਾਜ ਸਿੰਘ ਨੂੰ ਇਹ ਐਵਾਰਡ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ 25 ਸਾਲ ਤੋਂ ਲਗਾਤਾਰ ਸੇਵਾ ਕਰਨ ਤੇ ਅਤੇ ਅੰਗਰੇਜ਼ ਸਿੰਘ ਨੂੰ ਟਰੈਕਿੰਗ, ਐਡਵੈਂਚਰ ਅਤੇ ਸੈਰ ਸਪਾਟੇ ਵਿੱਚ ਲਗਾਤਾਰ ਸੇਵਾਵਾਂ ਨਿਭਾਉਣ ਬਦਲੇ ਪ੍ਰਦਾਨ ਕੀਤਾ ਗਿਆ। ਪ੍ਰਿੰਸੀਪਲ ਰਾਜ ਸਿੰਘ ਦੀ ਅਗਵਾਈ ਵਿੱਚ ਸੰਸਥਾ ਨੂੰ ਭਾਰਤ ਸਰਕਾਰ ਵੱਲੋਂ 4 ਨੈਸ਼ਨਲ ਅਵਾਰਡ ਵੀ ਪ੍ਰਾਪਤ ਹੋ ਚੁੱਕੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ