ਰੋਸ਼ਨੀ ਤੇ ਆਵਾਜ਼ ਸ਼ੋਅ ‘ਹਿੰਦ ਦੀ ਚਾਦਰ’ ਪੇਸ਼
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨਹਿਰੂ ਸਟੇਡੀਅਮ ਫ਼ਰੀਦਕੋਟ ਵਿੱਚ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨਹਿਰੂ ਸਟੇਡੀਅਮ ਫ਼ਰੀਦਕੋਟ ਵਿੱਚ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸ ਐੱਸ ਪੀ ਡਾ. ਪ੍ਰਗਿਆ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ, ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਸਪੀਕਰ ਸ੍ਰੀ ਸੰਧਵਾਂ ਨੇ ਦੱਸਿਆ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਲਵਾ ਜ਼ੋਨ ਦਾ ਨਗਰ ਕੀਰਤਨ 20 ਨਵੰਬਰ ਨੂੰ ਬਾਬਾ ਫ਼ਰੀਦ ਜੀ ਦੇ ਸਥਾਨ (ਕਿਲ੍ਹਾ ਮੁਬਾਰਕ) ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਬੂਹ ਨੇ ਵਾਰਾਂ ਦਾ ਗਾਇਨ ਕੀਤਾ।
Advertisement
Advertisement
