ਮਾਨਸਾ ’ਚ ਰੋਸ਼ਨੀ ਅਤੇ ਆਵਾਜ਼ ਸ਼ੋਅ 20 ਨੂੰ
ਲੋਕਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ
Advertisement
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੌਸ਼ਨੀ ਅਤੇ ਆਵਾਜ਼ ਸ਼ੋਅ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ 20 ਨਵੰਬਰ ਦੀ ਸ਼ਾਮ ਨੂੰ ਕਰੀਬ 6 ਵਜੇ ਹੋਵੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਹ ਵਿਲੱਖਣ ਸਮਾਗਮ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਰੌਸ਼ਨੀ ਤੇ ਆਵਾਜ਼ ਦੇ ਇਸ ਵਿਲੱਖਣ ਪ੍ਰੋਗਰਾਮ ਰਾਹੀਂ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦਾ ਉਦੇਸ਼ ਸੂਬਾ ਵਾਸੀਆਂ ਖਾਸ ਕਰਕੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨਾ ਹੈ।
Advertisement
Advertisement
