ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿੱਚ ਸ਼ੋਅ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ...
Advertisement
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿੱਚ ਸ਼ੋਅ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਹ ਸ਼ੋਅ 20 ਨਵੰਬਰ ਸ਼ਾਮ 6 ਵਜੇ ਤੋਂ 8 ਵਜੇ ਤੱਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸ਼ਹਾਦਤ ਨੂੰ ਦਰਸਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨਾਲ ਇਹ ਇਤਿਹਾਸਕ ਸ਼ੋਅ ‘ਹਿੰਦ ਦੀ ਚਾਦਰ’ ਦੇਖਣ ਲਈ ਜ਼ਰੂਰ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਲਗਭਗ 45 ਮਿੰਟ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ੋਅ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਸ਼ਾਮਲ ਹੋਣਗੇ। ਇਸ ਮੌਕੇ ਏ ਡੀ ਸੀ ਆਕਾਸ਼ ਬਾਂਸਲ, ਐੱਸ ਡੀ ਐੱਮ ਕਾਲਾ ਰਾਮ ਕਾਂਸਲ, ਡਾ. ਅਜੀਤਪਾਲ ਸਿੰਘ ਚਹਿਲ, ਗਗਨਦੀਪ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
Advertisement
Advertisement
