ਪੱਤਰ ਪ੍ਰੇਰਕ
ਤਪਾ ਮੰਡੀ, 26 ਅਕਤੂਬਰ
ਪਿੰਡ ਘੁੰਨਸ ਵਿਚ ਗ਼ਰੀਬ ਪਰਿਵਾਰ ਦੇ ਮਕਾਨ ’ਤੇ ਅਸਮਾਨੀ ਬਿਜਲੀ ਡਿੱਗ ਗਈ। ਪੀੜਤ ਮਨਜੀਤ ਸਿੰਘ ਨੇ ਦੱਸਿਆ ਕਿ ਬਰਸਾਤ ਵਾਲੇ ਦਿਨ ਅਸਮਾਨ ਵਿਚ ਗਰਜ ਰਹੀ ਅਸਮਾਨੀ ਬਿਜਲੀ ਉਸ ਦੇ ਚੁਬਾਰੇ ’ਚ ਡਿੱਗ ਗਈ। ਇਸ ਕਾਰਨ ਬਿਜਲੀ ਦਾ ਸਾਮਾਨ, ਤਾਕੀ ਦੇ ਸ਼ੀਸ਼ੇ ਅਤੇ ਅੰਦਰ ਪਿਆ ਹੋਰ ਸਾਮਾਨ ਨੁਕਸਾਨਿਆ ਗਿਆ। ਇਸ ਕਾਰਨ ਪਾਣੀ ਦੀਆਂ ਪਾਈਪਾਂ ਸਣੇ ਕੰਧਾਂ ਨੂੰ ਤਰੇੜਾਂ ਆ ਗਈਆਂ। ਇਸ ਘਟਨਾ ਕਾਰਨ ਪਰਿਵਾਰ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪੀੜਤ ਦੇ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਸ ਨੂੰ ਕੁਦਰਤੀ ਆਫ਼ਤ ਬਦਲੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਤਪਾ ਦੇ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਕਿਹਾ ਕਿ ਪਟਵਾਰੀ ਨੂੰ ਭੇਜ ਕੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ।