ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਪਰਤੀਆਂ ਰੌਣਕਾਂ

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਪਰਤੀਆਂ ਰੌਣਕਾਂ

ਛੁੱਟੀਆਂ ਮਗਰੋਂ ਪਹਿਲੇ ਦਿਨ ਸਕੂਲ ਵਿੱਚ ਪੜ੍ਹਾਈ ਕਰਦੇ ਹੋਏ ਵਿਦਿਆਰਥੀ। -ਫੋਟੋ: ਅਸ਼ਵਨੀ

ਖੇਤਰੀ ਪ੍ਰਤੀਨਿਧ

ਲੁਧਿਆਣਾ, 1 ਜੁਲਾਈ

ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਖੁੱਲ੍ਹੇ ਸਕੂਲਾਂ ਵਿੱਚ ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ। ਸਰਕਾਰੀ ਸਕੂਲਾਂ ਵਿੱਚ ਔਸਤਨ ਵਿਦਿਆਰਥੀਆਂ ਦੀ ਗਿਣਤੀ 40 ਤੋਂ 45 ਫ਼ੀਸਦੀ ਰਹੀ ਦੱਸੀ ਜਾ ਰਹੀ ਹੈ। ਬੀਤੇ ਦਿਨ ਤੋਂ ਮੌਸਮ ਖ਼ਰਾਬ ਹੋਣ ਅਤੇ ਕਈ ਪਰਵਾਸੀ ਪਰਿਵਾਰਾਂ ਦੇ ਆਪਣੇ ਪਿੰਡਾਂ ਨੂੰ ਗਏ ਹੋਣ ਕਰ ਕੇ ਵੀ ਅੱਜ ਵਿਦਿਆਰਥੀ ਘੱਟ ਗਿਣਤੀ ਵਿੱਚ ਸਕੂਲ ਆਏ ਹਨ।

ਪਹਿਲੀ ਤੋਂ 30 ਜੂਨ ਤੱਕ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਸਕੂਲਾਂ ਵਿੱਚ ਦੁਬਾਰਾ ਤੋਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ। ਪਹਿਲੇ ਦਿਨ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਜਦੋਂਕਿ ਕਈ ਸਕੂਲਾਂ ਵਿੱਚ ਅੱਧੀ ਤੋਂ ਵੱਧ ਦੇਖਣ ਨੂੰ ਮਿਲੀ ਹੈ। ਸਰਕਾਰੀ ਹਾਈ ਸਕੂਲ ਕੋਟ ਮੰਗਲ ਸਿੰਘ ਵਿੱਚ ਵਿਦਿਆਰਥੀਆਂ ਦੀ ਗਿਣਤੀ 25 ਤੋਂ 26 ਫ਼ੀਸਦੀ ਤੱਕ ਰਹੀ। ਸਕੂਲ ਦੇ ਅਧਿਆਪਕ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਬਹੁਤੇ ਪਰਵਾਸੀ ਬੱਚੇ ਆਪਣੇ ਪਿੰਡਾਂ ਨੂੰ ਗਏ ਹੋਏ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਕ-ਦੋ ਦਿਨਾਂ ’ਚ ਵਿਦਿਆਰਥੀਆਂ ਦੀ ਗਿਣਤੀ ਪੂਰੀ ਹੋ ਜਾਵੇਗੀ।

ਸਰਕਾਰੀ ਹਾਈ ਸਕੂਲ ਸਮਿੱਟਰੀ ਰੋਡ ਦੀ ਅਧਿਆਪਕਾ ਸੁਪਰਜੀਤ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਦੋ ਸ਼ਿਫਟਾਂ ਲੱਗਦੀਆਂ ਹਨ ਅਤੇ ਦੋਵਾਂ ਸ਼ਿਫਟਾਂ ਨੂੰ ਮਿਲਾ ਕਿ ਵਿਦਿਆਰਥੀਆਂ ਦੀ ਗਿਣਤੀ 60 ਤੋਂ 65 ਫ਼ੀਸਦੀ ਤੱਕ ਰਹੀ। ਉਨ੍ਹਾਂ ਨੇ ਵੀ ਵਿਦਿਆਰਥੀਆਂ ਦੀ ਘੱਟ ਗਿਣਤੀ ਲਈ ਖ਼ਰਾਬ ਮੌਸਮ ਨੂੰ ਇੱਕ ਵੱਡਾ ਕਾਰਨ ਦੱਸਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਦੇ ਇੰਚਾਰਜ ਨਰਿੰਦਰ ਸਿੰਘ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ 75 ਫ਼ੀਸਦੀ ਰਹੀ ਹੈ। ਸਰਕਾਰੀ ਸਕੂਲਾਂ ਦੇ ਹੋਰ ਕਈ ਅਧਿਆਪਕਾਂ ਨੇ ਗੱਲ ਕਰਨ ’ਤੇ ਦੱਸਿਆ ਕਿ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਔਸਤਨ ਗਿਣਤੀ 40 ਤੋਂ 45 ਫ਼ੀਸਦੀ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All