ਪੱਤਰ ਪ੍ਰੇਰਕ
ਚਾਉਕੇ, 25 ਜੁਲਾਈ
ਸੀਬੀਐੱਸਈ ਦਿੱਲੀ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਵਿੱਚ ਵਿੱਦਿਅਕ ਸੰਸਥਾ ਡੀਐੱਮ ਗਰੁੱਪ ਕਰਾੜਵਾਲਾ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ।
ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਲਿਪਿਕਾ ਗੋਇਲ ਪੁੱਤਰੀ ਭੂਸ਼ਨ ਗੋਇਲ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਅਤੇ ਗੁਰਲੀਨ ਕੌਰ ਪੁੱਤਰੀ ਕੁਲਵਿੰਦਰ ਸਿੰਘ 95 ਫ਼ੀਸਦੀ ਅੰਕ ਪ੍ਰਾਪਤ ਕੇ ਦੂਸਰਾ ਸਥਾਨ ਹਾਸਿਲ ਕੀਤਾ ਜਦੋਂ ਕਿ ਇਸ ਤੋ ਇਲਾਵਾ ਸਕੂਲ ਦੇ 99 ਫ਼ੀਸਦੀ ਵਿਦਿਆਰਥੀ ਫ਼ਸਟ ਡਵੀਜ਼ਨ ਵਿੱਚ ਪਾਸ ਹੋਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਸ਼ਾਨਦਾਰ ਨਤੀਜੇ ਲਈ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਸਕੂਲ ਦਾ ਨਤੀਜਾ ਸ਼ਾਨਦਾਰ
ਗਿੱਦੜਬਾਹਾ: ਇਥੇ ਆਈਸੀਐੱਸਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਸਥਾਨਕ ਮਾਲਵਾ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰਿਆ ਨੇ ਦੱਸਿਆ ਕਿ ਸਕੂਲ ਦੇ ਕੁੱਲ 56 ਵਿਦਿਅਰਥੀਆਂ ਨੇ 10+2 ਦੀ ਪ੍ਰੀਖ਼ਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 8 ਵਿਦਿਅਰਥੀਆਂ ਦੇ 90 ਫੀਸਦ ਤੋਂ ਵੱਧ ਅੰਕ ਲਏ ਹਨ । ਹਰਮਨਦੀਪ ਕੌਰ ਨੇ 95.6 ਫ਼ੀਸਦ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ, ਮਨਵੀਰ ਕੌਰ ਨੇ 93.2 ਫ਼ੀਸਦ ਅੰਕਾਂ ਨਾਲ ਦੂਜਾ ਅਤੇ ਅਰਮਾਨਦੀਪ ਸਿੰਘ ਅਤੇ ਤਮੰਨਾ ਨੇ 93 ਫ਼ੀਸਦ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। -ਪੱਤਰ ਪ੍ਰੇਰਕ