DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Literary Meeting: ਸਾਹਿਤਕਾਰਾਂ ਨੇ ਰਚਨਾਵਾਂ ਰਾਹੀਂ ਸਮਾਂ ਬੰਨ੍ਹਿਆ

ਸਾਹਿਤ ਸਿਰਜਣਾ ਮੰਚ ਦੀ ਇਕੱਤਰਤਾ ਇੱਥੇ ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆਂ ਦੀ ਅਗਵਾਈ ਹੇਠ ਹੋਈ। ਇਸ ਵਿੱਚ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਉਣ ਦੀ ਰੂਪ-ਰੇਖਾ ਉਲੀਕਦਿਆਂ ਪੰਜਾਬੀ ਸਾਹਿਤ ਦੇ ਵੱਖ-ਵੱਖ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਆਰੰਭ ਵਿੱਚ ਪੰਜਾਬੀ ਸਾਹਿਤ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਸਾਹਿਤਕਾਰ।
Advertisement

ਸਾਹਿਤ ਸਿਰਜਣਾ ਮੰਚ ਦੀ ਇਕੱਤਰਤਾ ਇੱਥੇ ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆਂ ਦੀ ਅਗਵਾਈ ਹੇਠ ਹੋਈ। ਇਸ ਵਿੱਚ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਉਣ ਦੀ ਰੂਪ-ਰੇਖਾ ਉਲੀਕਦਿਆਂ ਪੰਜਾਬੀ ਸਾਹਿਤ ਦੇ ਵੱਖ-ਵੱਖ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਆਰੰਭ ਵਿੱਚ ਪੰਜਾਬੀ ਸਾਹਿਤ ਸਭਾ ਬਰਨਾਲਾ ਦੇ ਮੀਤ ਪ੍ਰਧਾਨ ਅਤੇ ਉੱਘੇ ਸ਼ਾਇਰ ਮਾਲਵਿੰਦਰ ਦੇ ਅਚਾਨਕ ਵਿਛੋੜੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਕੱਤਰਤਾ ਦਾ ਕੇਂਦਰੀ ਵਿਸ਼ਾ ਪ੍ਰਸਿੱਧ ਰੁਬਾਈਕਾਰ ਸੁਖਦਰਸ਼ਨ ਗਰਗ ਦੇ ਨਵੇਂ ਸਚਿੱਤਰ ਰੁਬਾਈ ਸੰਗ੍ਰਹਿ ‘ਧਰਤ ਪਿਆਸੀ’ ਉੱਤੇ ਹੋਣ ਵਾਲੀ ਗੋਸ਼ਟੀ ਦੀ ਤਿਆਰੀ ਰਿਹਾ। ਰਚਨਾਤਮਕ ਸੈਸ਼ਨ ਦੌਰਾਨ ਪ੍ਰੋ. ਤਰਸੇਮ ਨਰੂਲਾ ਅਤੇ ਸੁਰਿੰਦਰਪ੍ਰੀਤ ਘਣੀਆਂ ਨੇ ਗ਼ਜ਼ਲਾਂ, ਲੀਲਾ ਸਿੰਘ ਰਾਏ ਅਤੇ ਡਾ. ਜਸਪਾਲਜੀਤ ਨੇ ਗੀਤ, ਜਦਕਿ ਪ੍ਰਿੰਸੀਪਲ ਜਗਮੇਲ ਸਿੰਘ ਜਠੌਲ ਅਤੇ ਰਾਮ ਦਿਆਲ ਸੇਖੋਂ ਨੇ ਕਵਿਤਾਵਾਂ ਸੁਣਾਈਆਂ।

Advertisement
Advertisement
×