ਪੱਤਰ ਪ੍ਰੇਰਕ
ਗਿੱਦੜਬਾਹਾ, 24 ਅਕਤੂਬਰ
ਵਿਧਾਇਕ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਕੌਰ ਵੜਿੰਗ ਨੇ ਪਿੰਡ ਬੁੱਟਰ ਬਖੂਆ ਵਿੱਚ 67 ਬੇਜ਼ਮੀਨੇ ਕਿਸਾਨਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਹਨ। ਸ਼ਨਿਚਰਵਾਰ ਨੂੰ ਸਰਟੀਫਿਕੇਟ ਵੰਡਣ ਸਮੇਂ ਬੀਬੀ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਆਪਣੇ ਤਮਾਮ ਵਾਅਦੇ ਪੂਰੇ ਕਰ ਰਹੀ ਹੈ ਅਤੇ ਚੋਣਾਂ ਤੱਕ ਉਹ ਸਾਰੇ ਵਾਅਦੇ ਪੂਰੇ ਕਰ ਲਏ ਜਾਣਗੇ ਜਿਹੜੇ 2017 ਦੀਆਂ ਚੋਣਾਂ ਸਮੇਂ ਕਾਂਗਰਸ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ। ਉਨ੍ਹਾਂ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਕੇ ਕਾਂਗਰਸ ਫਿਰ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਆਪਣੀਆਂ ਜ਼ਮੀਨਾਂ ਨਹੀਂ ਹਨ ਪਰ ਉਹ ਖੇਤੀ ਕਰਦੇ ਹਨ, ਉਨ੍ਹਾਂ ਦੇ ਸੁਸਾਇਟੀਆਂ ਦੇ ਕਰਜ਼ੇ ਪੰਜਾਬ ਸਰਕਾਰ ਵੱਲੋਂ ਮਾਫ਼ ਕੀਤੇ ਗਏ ਹਨ।