ਲੌਕਡਾਊਨ: ਦੁਕਾਨਦਾਰਾਂ ਦੇ ਹੱਕ ’ਚ ਨਿੱਤਰੇ ਕਿਸਾਨ

ਦੁਕਾਨਦਾਰ ਪ੍ਰਦਰਸ਼ਨਾਂ ’ਚ ਸ਼ਾਮਲ ਤਾਂ ਹੋਏ ਪਰ ਪ੍ਰਸ਼ਾਸਨ ਦਾ ਡਰ ਕਾਰਨ ਦੁਕਾਨਾਂ ਨਾ ਖੋਲ੍ਹੀਆਂ

ਲੌਕਡਾਊਨ: ਦੁਕਾਨਦਾਰਾਂ ਦੇ ਹੱਕ ’ਚ ਨਿੱਤਰੇ ਕਿਸਾਨ

ਫ਼ਿਰੋਜ਼ਪੁਰ ’ਚ ਦੁਕਾਨਾਂ ਖੋਲ੍ਹਣ ਲਈ ਦੁਕਾਨਦਾਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਸਾਨ ਆਗੂ। (ਫ਼ੋਟੋ-ਹਾਂਡਾ)

ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਮਈ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹੇ ਵਿੱਚ 12 ਥਾਵਾਂ ਉੱਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਲੌਕਡਾਊਨ ਦੇ ਵਿਰੋਧ ਵਿੱਚ ਕੀਤੇ ਰੋਸ ਮਾਰਚ ਤੇ ਧਰਨਿਆਂ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੀ ਸ਼ਾਮ ਕਿਸਾਨ ਆਗੂਆਂ ਨੂੰ ਦਿੱਤੀ ਚਿਤਾਵਨੀ ਦਾ ਅਸਰ ਦੁਕਾਨਦਾਰਾਂ ’ਤੇ ਦੇਖਣ ਨੂੰ ਮਿਲਿਆ ਉਨ੍ਹਾਂ ਦੁਕਾਨਾਂ ਖੋਲ੍ਹਣ ਤੋਂ ਪ੍ਰਹੇਜ਼ ਹੀ ਕੀਤਾ। ਦੂਜੇ ਪਾਸੇ ਪੁਲੀਸ ਵੱਲੋਂ ਵੀ ਅੱਜ ਸਖਤੀ ਨਜਰ ਆਈ ਤੇ ਗਸ਼ਤ ਵੀ ਜਾਰੀ ਰਹੀ ਹੈ।

ਬੀਕੇਯੂ ਏਕਤਾ ਉਗਰਾਹਾਂ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ਮਾਰਚ ਤੋਂ ਬਾਅਦ ਮੁੱਖ ਚੌਕ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਆਗੂ ਸੁਖਦੇਵ ਕੋਕਰੀ ਤੇ ਬਲੋਰ ਸਿੰਘ ਘਾਲੀ ਨੇ ਕਿਹਾ ਕਿ ਸਰਕਾਰ ਵੱਲੋਂ ਕਰੋਨਾ ਦੀ ਓਟ ਹੇਠ ਲੋਕਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ।

ਬਠਿੰਡਾ (ਸ਼ਗਨ ਕਟਾਰੀਆ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਤੇ ਭਰਾਤਰੀ ਸੰਗਠਨ ਅੱਜ ਦੁਕਾਨਦਾਰਾਂ ਦੇ ਹੱਕ ’ਚ ਸੜਕਾਂ ’ਤੇ ਨਿੱਤਰੇ। ਉਨ੍ਹਾਂ ਬਾਜ਼ਾਰਾਂ ’ਚ ਮਾਰਚ ਕਰਕੇ ਦੁਕਾਨਦਾਰਾਂ ਨੂੰ ਕਾਰੋਬਾਰੀ ਅਦਾਰੇ ਖੋਲ੍ਹਣ ਦੀ ਅਪੀਲ ਕੀਤੀ ਪਰ ਪ੍ਰਸ਼ਾਸਨ ਦੇ ਡਰੋਂ ਦੁਕਾਨਦਾਰਾਂ ਨੇ ਅਪੀਲ ਲਈ ਸਾਰਥਿਕ ਹੁੰਘਾਰਾ ਨਾ ਭਰਿਆ ਅਤੇ ਕਾਰੋਬਾਰ ਬੰਦ ਰੱਖੇ। ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਸਵੇਰੇ ਕੀਤਾ ਰੋਡ ਸ਼ੋਅ ਲੋਕ ਮਨਾਂ ਵਿਚ ਭੈਅ ਸਿਰਜ ਗਿਆ।

ਬਰਨਾਲਾ (ਰਵਿੰਦਰ ਰਵੀ/ਪਰਸ਼ੋਤਮ ਬੱਲੀ): ਰੇਲਵੇ ਸਟੇਸ਼ਨ ਬਰਨਾਲਾ ’ਤੇ ਤੀਹ ਕਿਸਾਨ ਜਥੇਬੰਦੀਆਂ ਦੇ ਮੈਂਬਰ, ਬੀਕੇਯੂ ਉਗਰਾਹਾਂ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਅਤੇ ਬਰਨਾਲਾ ਵਪਾਰ ਮੰਡਲ ਦੇ ਮੈਂਬਰ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ। ਹਰੀਆਂ ਤੇ ਪੀਲੀਆਂ ਚੁੰਨੀਆਂ ਵਾਲੀਆਂ ਬੀਬੀਆਂ ਦੀ ਹਾਜ਼ਰੀ ਧਰਨੇ ਤੇ ਮੁਜ਼ਾਹਰੇ ਨੂੰ ਅਦੁੱਤੀ ਖਿੱਚ ਤੇ ਤਾਕਤ ਬਖਸ਼ ਰਹੀ ਸੀ। ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਬੁਲਾਰਿਆਂ ਨੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਭਰੋਸਾ ਦਿਵਾਇਆ ਕਿ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀ ਹਮਾਇਤ ’ਤੇ ਹੈ। ਦੱਸਣਯੋਗ ਹੈ ਕਿ ਕਾਰੋਬਾਰੀ ਵਪਾਰੀਆਂ ਦਾ ਇੱਕ ਧੜਾ ਪ੍ਰਦਰਸ਼ਨ ‘ਚ ਸ਼ਾਮਿਲ ਜ਼ਰੂਰ ਹੋਇਆ ਪਰ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ|

ਬੀਕੇਯੂ ਡਕੌਦਾਂ ਤੇ ਕਾਦੀਆਂ ਵੱਲੋਂ ਧਨੌਲਾ ’ਚ ਮਾਰਚ ਕਰ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਗਈ।

ਮਾਨਸਾ (ਜੋਗਿੰਦਰ ਸਿੰਘ ਮਾਨ): ਕਰੋਨਾ ਕਾਰਨ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸ਼ਹਿਰ ਵਿੱਚ ਪ੍ਰਦਰਸ਼ਨ ਕਰ ਕੇ ਬੱਸ ਅੱਡਾ ਚੌਕ ਵਿੱਚ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਆਪਣੀ ਜ਼ੁਮੇਵਾਰੀ ਤੋਂ ਭੱਜਕੇ ਲੋਕਾਂ ਤੇ ਕਟਕ ਚਾੜ੍ਹ ਰਹੀ ਹੈ।

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਲੌਕਡਾਊਨ ਖ਼ਿਲਾਫ਼ ਕੀਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਤਰਸੇਮ ਸਿੰਘ ਖੁੰਡੇ ਹਲਾਲ, ਕਿਰਤੀ ਕਿਸਾਨ ਯੂਨੀਅਨ ਦੇ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਰੁਜ਼ਗਾਰ ਖੋਹ ਰਹੀ ਹੈ।

ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਬੀਕੇਯੂ ਏਕਤਾ (ਉਗਰਾਹਾਂ) ਦੀ ਬਲਾਕ ਕਮੇਟੀ ਨਿਹਾਲ ਸਿੰਘ ਵਾਲਾ ਵੱਲੋਂ ਲੌਕਡਾਊਨ ਖ਼ਿਲਾਫ਼ ਸਥਾਨਕ ਐਸਡੀਐਮ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ।

ਫਤਿਹਗੜ੍ਹ ਪੰਜਤੂਰ (ਹਰਦੀਪ ਸਿੰਘ): ਲੌਕਡਾਊਨ ਖ਼ਿਲਾਫ਼ ਬੀਕੇਯੂ ਰਾਜੇਵਾਲਾ, ਕਿਸਾਨ ਯੂਨੀਅਨ ਕ੍ਰਾਤੀਕਾਰੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੁਕਾਨਦਾਰਾਂ ਨੇ ਹੱਕ ’ਚ ਆਵਾਜ਼ ਬੁਲੰਦ ਕੀਤੀ ਪਰ ਪੁਲੀਸ ਦੀ ਸਖ਼ਤੀ ਅੱਗੇ ਦੁਕਾਨਦਾਰਾਂ ਨੇ ਗੋਡੇ ਟੇਕ ਦਿੱਤੇ ਤੇ ਦੁਕਾਨਾਂ ਬੰਦ ਰੱਖੀਆਂ।

ਬਰੇਟਾ (ਸੱਤ ਪ੍ਰਕਾਸ਼ ਸਿੰਗਲਾ): ਸਾਂਝਾ ਕਿਸਾਨ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਲੌਕਡਾਊਨ ਖੋਲ੍ਹਣ ਦੀ ਮੰਗ ਕੀਤੀ ਗਈ| ਭਾਕਿਯੂ (ਏਕਤਾ ਉਗਰਾਹਾਂ) ਤੋਂ ਸਣੇ ਪੀਐੱਸਯੂ ਸ਼ਹੀਦ ਰੰਧਾਵਾ ਨੇ ਵੀ ਸ਼ਮੂਲੀਅਤ ਕੀਤੀ।

ਗੁਰੂਹਰਸਹਾਏ (ਅਸ਼ੋਕ ਸੀਕਰੀ): ਬੀਕੇਯੂ ਡਕੌਂਦਾ ਤੇ ਬੀਕੇਯੂ ਸਿੱਧੂਪੁਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀਕੇਯੂ ਲੱਖੋਵਾਲ ਅਤੇ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਗੁਰੂਹਰਸਹਾਏ ਵਿੱਚ ਦੁਕਾਨਾਂ ਖੁੱਲ੍ਹਵਾਈਆਂ ਗਈਆਂ ਅਤੇ ਸ਼ਹਿਰ ਵਿੱਚ ਲੌਕਡਾਊਨ ਦੇ ਵਿਰੋਧ ਵਿਚ ਪ੍ਰਦਰਸ਼ਨ ਵੀ ਕੀਤਾ ਗਿਆ।

ਜੈਤੋ (ਪੱਤਰ ਪ੍ਰੇਰਕ): ਵੱਖ ਵੱਖ ਜਥੇਬੰਦੀਆਂ ਸਣੇ ਬੀਕੇਯੂ (ਉਗਰਾਹਾਂ) ਨੇ ਹਮ ਖ਼ਿਆਲ ਮਜ਼ਦੂਰ, ਨੌਜਵਾਨ ਤੇ ਵਿਦਿਆਰਥੀ ਸੰਗਠਨਾਂ ਨਾਲ ਸ਼ਹਿਰ ਵਿਚ ਮਾਰਚ ਕਰ ਕੇ ਦੁਕਾਨਦਾਰਾਂ ਨੂੰ ਵਪਾਰਕ ਅਦਾਰੇ ਖੋਲ੍ਹਣ ਦੀ ਅਪੀਲ ਕੀਤੀ। ਪਰ ਪ੍ਰਸ਼ਾਸਨ ਦਾ ਡਰ ਦੁਕਾਨਦਾਰਾਂ ’ਤੇ ਭਾਰੂ ਰਿਹਾ।

ਭੀਖੀ (ਕਰਨ ਭੀਖੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮੂਹ ਭਰਾਤਰੀ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਪ੍ਰਸ਼ਾਸਨ ਤੋਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਮੰਗੀ।

ਮਹਿਲ ਕਲਾਂ (ਨਵਕਿਰਨ ਸਿੰਘ): ਹਫ਼ਤਾਵਾਰੀ ਤਾਲਾਬੰਦੀ ਖ਼ਿਲਾਫ਼ ਮੁਜ਼ਾਹਰਾ ਕਰ ਕੇ ਕਿਸਾਨਾਂ ਵੱਲੋਂ ਤਾਲਾਬੰਦੀ ਤੋੜਦਿਆਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਉਤਸ਼ਾਹਿਤ ਕੀਤਾ ਗਿਆ।

ਫ਼ਿਰੋਜ਼ਪੁਰ (ਸੰਜੀਵ ਹਾਂਡਾ): ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇੱਥੇ ਰੋਸ ਮਾਰਚ ਕੱਢਦੇ ਹੋਏ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਵਾਸਤੇ ਪ੍ਰੇਰਿਆ ਪਰ ਪੁਲੀਸ ਨੇ ਕਿਸੇ ਦੁਕਾਨਦਾਰ ਨੂੰ ਦੁਕਾਨ ਖੋਲ੍ਹਣ ਦੀ ਇਜਾਜ਼ਤ ਨਾ ਦਿੱਤੀ।

ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਕਿਸਾਨ ਜਥੇਬੰਦੀਆਂ ਵੱਲੋਂ ਤਾਲਾਬੰਦੀ ਦਾ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਪਰ ਦੁਕਾਨਦਾਰਾਂ ਨੇ ਦੁਕਾਨਾਂ ਨਾ ਖੋਲ੍ਹੀਆਂ।

ਭਦੌੜ (ਰਾਜਿੰਦਰ ਵਰਮਾ): ਕਿਸਾਨ ਜਥੇਬੰਦੀਆਂ ਨੇ ਮਾਰਚ ਕਰ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਕਿਹਾ ਪਰ ਵਪਾਰੀਆਂ ਨੇ ਦੁਕਾਨਾਂ ਨਾ ਖੋਲ੍ਹੀਆਂ।

ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ, ਔਰਤਾਂ ਸਣੇ ਹੋਰ ਲੋਕਾਂ ਵੱਲੋਂ ਸ਼ਹਿਰ ‘ਚ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਹਲਣ ਦੀ ਅਪੀਲ ਕੀਤੀ।

ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਨਥਾਣਾ ਦੇ ਕਿਸਾਨਾਂ ਤੇ ਔਰਤਾਂ ਨੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਖੋਲ੍ਹਣ ਲਈ ਦੁਕਾਨਦਾਰਾਂ ਦੀ ਹਮਾਇਤ ਵਿੱਚ ਰੋਸ ਮਾਰਚ ਕੀਤਾ

ਗੋਨਿਆਣਾ ਮੰਡੀ (ਮਨੋਜ ਸ਼ਰਮਾ): ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਕਿਸਾਨ ਜਥੇਬੰਦੀਆਂ ਨੇ ਲੌਕਡਾਊਨ ਦਾ ਵਿਰੋਧ ਮਾਰਚ ਕੱਢਿਆ।

ਲੰਬੀ (ਇਕਬਾਲ ਸਿੰਘ ਸ਼ਾਂਤ): ਭਾਕਿਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਲੰਬੀ ਵਿਚ ਬੱਸ ਅੱਡੇ ’ਤੇ ਧਰਨਾ ਲਗਾ ਕੇ ਸਰਕਾਰ ਖਿਲਾਫ਼ ਆਵਾਜ਼ ਉਠਾਈ।

ਭਾਜਪਾ ਆਗੂ ਦੀ ਰਿਹਾਇਸ਼ ਅੱਗੇ ਨਾਅਰੇਬਾਜ਼ੀ

ਕੋਟਕਪੂਰਾ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ ਵੱਲੋਂ ਸਬ-ਡਿਵੀਜ਼ਨ ਵਿਚ ਦੁਕਾਨਾਂ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਦੀ ਅਗਵਾਈ ਵਿੱਚ ਭਾਜਪਾ ਆਗੂ ਸੁਨੀਤਾ ਗਰਗ ਦੀ ਰਿਹਾਇਸ਼ ਅੱਗਿਓਂ ਵੱਡੇ ਇਕੱਠ ਦੇ ਰੂਪ ਵਿੱਚ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੱਢਿਆ ਗਿਆ। ਇਸ ਸਬੰਧੀ ਚੈਂਬਰ ਆਫ ਕਾਮਰਸ ਇੰਡਸਟਰੀ ਦੇ ਪ੍ਰਧਾਨ ਓਮਕਾਰ ਗੋਇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਕਰੋਨਾ ਮਹਾਮਾਰੀ ਦੇ ਇਸ ਦੌਰ ’ਚ ਸਰਕਾਰ ਨਾਲ ਖੜ੍ਹੇ ਹਨ।

ਦੁਕਾਨਦਾਰਾਂ ਨੂੰ ਉੱਠ ਖੜ੍ਹੇ ਹੋਣ ਦਾ ਸੱਦਾ

ਰਾਮਪੁਰਾ ਫੂਲ (ਗੁਰਵਿੰਦਰ ਸਿੰਘ): ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਮਾਸਟਰ ਸੁਖਦੇਵ ਸਿੰਘ ਜਵੰਦਾ ਨੇ ਲੌਕਡਾਊਨ ਦਾ ਵਿਰੋਧ ਕਰਦਿਆਂ ਸ਼ਹਿਰੀ ਲੋਕਾਂ ਦੇ ਹੱਕ ਵਿੱਚ ਮੁਜ਼ਾਹਰਾ ਕਰ ਕੇ ਦੁਕਾਨਦਾਰਾਂ ਨੂੰ ਪਾਬੰਦੀਆਂ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੱਤਾ।

ਪੁਲੀਸ ਨੇ ਦੁਕਾਨਾਂ ਬੰਦ ਕਰਵਾਈਆਂ

ਰੂੜੇਕੇ ਕਲਾਂ (ਅੰਮ੍ਰਿਤਪਾਲ ਸਿੰਘ ਧਾਲੀਵਾਲ): ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਕਾਲਾ ਤੇ ਮਨਪ੍ਰੀਤ ਸਿੰਘ ਦੀ ਅਗਵਾਈ ਕਿਸਾਨ ਜਥੇਬੰਦੀਆਂ ਨੇ ਪੁਲੀਸ ਦੀ ਹਾਜ਼ਰੀ ਵਿਚ ਕੁਝ ਦੁਕਾਨਾਂ ਖੁੱਲ੍ਹਵਾਈਆਂ ਪਰ ਕਿਸਾਨਾਂ ਦੇ ਜਾਣ ਉਪਰੰਤ ਪੁਲੀਸ ਦੇ ਖੌਫ਼ ਕਾਰਨ ਦੁਕਾਨਦਾਰਾਂ ਨੇ ਫਿਰ ਦੁਕਾਨਾਂ ਦੇ ਸ਼ਟਰ ਸੁੱਟ ਦਿੱਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All