ਲੌਕਡਾਊਨ: ਦੁਕਾਨਾਂ ਬੰਦ ਕਰਵਾਉਣ ਵਿਰੁੱਧ ਧਰਨਾ

ਲੌਕਡਾਊਨ: ਦੁਕਾਨਾਂ ਬੰਦ ਕਰਵਾਉਣ ਵਿਰੁੱਧ ਧਰਨਾ

ਭੀਖੀ ਵਿੱਚ ਦੁਕਾਨਾਂ ਬੰਦ ਕਰਵਾਉਣ ਵਿਰੁੱਧ ਧਰਨੇ ’ਤੇ ਬੈਠੇ ਹੋਏ ਦੁਕਾਨਦਾਰ।

ਕਰਨ ਭੀਖੀ
ਭੀਖੀ, 4 ਮਈ

ਲੌਕਡਾਊਨ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਵੱਲੋਂ ਕਸਬੇ ਵਿੱਚ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਭੀਖੀ ਦੇ ਦੁਕਾਨਦਾਰਾਂ ਨੇ ਸਥਾਨਕ ਬਰਨਾਲਾ ਚੌਕ ’ਚ ਧਰਨਾ ਦਿੱਤਾ ਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਦੁਕਾਨਾਦਾਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੇ ਨਾਮ ’ਤੇ ਕਸਬੇ ’ਚ ਮੀਟ, ਅੰਡੇ, ਸ਼ਰਾਬ ਦੀਆਂ ਦੁਕਾਨਾਂ ਤਾਂ ਖੁੱਲ੍ਹੀਆਂ ਹਨ, ਪਰ ਲੋਕਾਂ ਲਈ ਨਿੱਤ ਜੀਵਨ ’ਚ ਲੋੜੀਂਦੀਆਂ ਵਸਤਾਂ ਦੀਆਂ ਦੁਕਾਨਾਂ ਨੂੰ ਪ੍ਰਸ਼ਾਸਨ ਵੱਲੋਂ ਬੰਦ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਪੀ.ਆਰ.ਓ. ਰਾਹੀਂ ਜਾਰੀ ਨਵੀਆਂ ਪਾਬੰਦੀਆਂ ਦੀ ਸੂਚੀ ’ਚ ਕਰਿਆਨਾ ਦੀਆਂ ਦੁਕਾਨਾਂ ਨੂੰ ਜ਼ਰੂਰੀ ਵਸਤਾਂ ’ਚ ਸ਼ਾਮਲ ਨਹੀਂ ਕੀਤਾ ਗਿਆ। ਪ੍ਰਗਤੀਸ਼ੀਲ ਦੁਕਾਨਦਾਰ ਐਸੋਸੀਏਸ਼ਨ ਦੇ ਆਗੂ ਧਰਮਪਾਲ ਨੀਟਾ, ਬਸਾਤੀ ਯੂਨੀਅਨ ਦੇ ਗਿਆਨ ਚੰਦ ਨੇ ਕਿਹਾ ਸਰਕਾਰ ਕੋਲ ਇਸ ਬਿਮਾਰੀ ਦੇ ਬਚਾਅ ਨਾਲ ਸਬੰਧਿਤ ਕੋਈ ਠੋਸ ਵਿਉਂਤਬੰਦੀ ਨਹੀਂ ਹੈ। ਜਿੱਥੇ ਪੂਰਨ ਤਾਲਾਬੰਦੀ ਹੈ, ਉੱਥੇ ਵੀ ਲਗਾਤਾਰ ਕੇਸ ਆ ਰਹੇ ਹਨ। ਦੁਕਾਨਾਂ ਬੰਦ ਕਰਵਾਉਣਾ ਸਿਰਫ ਇਸ ਦਾ ਹੱਲ ਨਹੀਂ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਉਹ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਦੁਕਾਨਾਂ ਖੋਲ੍ਹਣਗੇ, ਪਰ ਜੇਕਰ ਪ੍ਰਸ਼ਾਸਨ ਨੇ ਧੱਕਾ ਕੀਤਾ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ। ਇਸ ਸਬੰਧੀ ਥਾਣਾ ਭੀਖੀ ਦੇ ਐੱਸ.ਐੱਚ.ਓ. ਗੁਰਮੇਲ ਸਿੰਘ ਨੇ ਕਿਹਾ ਕਿ ਉਹ ਕਿਸੇ ਨਾਲ ਵੀ ਧੱਕਾ ਨਹੀਂ ਕਰ ਰਹੇ, ਬਲਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ। ਲਿਬਰੇਸ਼ਨ ਆਗੂ ਦਰਸ਼ਨ ਟੇਲਰ, ਗੁਰਜੰਟ ਮਾਨਸਾ, ‘ਆਪ’ ਆਗੂ ਵਰਿੰਦਰ ਸੋਨੀ, ਲਾਜਪਤ ਰਾਏ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।

ਝੁਨੀਰ (ਜੀਵਨ ਕ੍ਰਾਂਤੀ): ਸੂਬੇ ਵਿੱਚ ਮਿੰਨੀ ਲੌਕਡਾਊਨ ਲਾਉਣ ਵਿਰੁੱਧ ਥਾਣਾ ਝੁਨੀਰ ਅੰਦਰ ਪੈਂਦੇ ਪਿੰਡ ਫੱਤਾ ਮਾਲੋਕਾ ਦੇ ਸਮੂਹ ਦੁਕਾਨਦਾਰਾਂ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂ ਜੀਤਾ ਸਿੰਘ, ਭੁੂਸ਼ਨ ਕੁਮਾਰ, ਅਸ਼ੋਕ ਕੁਮਾਰ, ਨਿਰਮਲ ਨਿੰਮਾ, ਡਾ. ਤੇਲੁੂ ਰਾਮ ਗਰਗ ਤੇ ਵਿਨੋਦ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦੀ ਆੜ ਹੇਠ ਛੋਟੇ ਦੁਕਾਨਦਾਰਾਂ ਦੀਆਂ ਦੁਕਾਨਾਂ ਤਾਂ ਬੰਦ ਕਰਵਾ ਰਹੀ ਹੈ ਪਰ ਠੇਕੇਦਾਰ ਸ਼ਰੇਆਮ ਸ਼ਰਾਬ ਵੇਚ ਰਹੇ ਹਨ। ਉਨ੍ਹਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਿਹਾ। ਇਸ ਮੌਕੇ ਦੁਕਾਨਦਾਰਾਂ ਨੇ ਐਲਾਨ ਕੀਤਾ ਕਿ ਉਹ ਆਪਣੀਆਂ ਦੁਕਾਨਾਂ ਸਵੇਰੇ ਸੱਤ ਵਜੇ ਤੋਂ ਪੰਜ ਵਜੇ ਤੱਕ ਖੁੱਲ੍ਹੀਆਂ ਰੱਖਣਗੇ, ਜੇਕਰ ਪੁਲੀਸ ਮੁਲਾਜ਼ਮ ਉਨ੍ਹਾਂ ਦੀਆਂ ਦੁਕਾਨਾਂ ਬੰਦ ਕਰਵਾਉਣਗੇ ਤਾਂ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾਵੇਗਾ।

ਦੁਕਾਨਦਾਰਾਂ ਵੱਲੋਂ ਮਹਿਲ ਕਲਾਂ ਵਿੱਚ ਰੋਸ ਮਾਰਚ

ਮਹਿਲ ਕਲਾਂ (ਨਵਕਿਰਨ ਸਿੰਘ): ਮਹਿਲ ਕਲਾਂ ਦੇ ਸਮੂਹ ਦੁਕਾਨਦਾਰਾਂ ਵੱਲੋਂ ਦੁਕਾਨਦਾਰ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਦੀ ਅਗਵਾਈ ਹੇਠ ਦੁਕਾਨਾਂ ਖੋਲ੍ਹਣ ਦੀ ਮੰਗ ਲਈ ਮਹਿਲ ਕਲਾਂ ਵਿੱਚ ਰੋਸ ਮਾਰਚ ਕੀਤਾ ਗਿਆ। ਦੁਕਾਨਦਾਰਾਂ ਦੀ ਹਮਾਇਤ ‘ਚ ਨਿੱਤਰੀਆਂ ਕਿਸਾਨ, ਮਜ਼ਦੂਰ, ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਕਾਰਨ ਅੱਜ ਪੂਰਾ ਦਿਨ ਪ੍ਰਸ਼ਾਸਨ ਨੂੰ ਭਾਜੜਾਂ ਪਈਆ ਰਹੀਆਂ। ਡੀਐੱਸਪੀ ਮਹਿਲ ਕਲਾਂ ਤੇ ਥਾਣਾ ਮੁਖੀ ਵੱਲੋਂ ਦੁਕਾਨਦਾਰਾਂ ਤੇ ਕਿਸਾਨ, ਮਜ਼ਦੂਰ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਮਸਲਾ ਹੱਲ ਕਰਨ ਦੇ ਯਤਨ ਵੀ ਕੀਤੇ ਗਏ ਪਰ ਦੇਰ ਸ਼ਾਮ ਵੀ ਮੀਟਿੰਗ ਬੇਸਿੱਟਾ ਰਹੀ। ਇਸ ਮੌਕੇ ਦੁਕਾਨਦਾਰ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਗਗਨ ਸਰਾਂ ਕੁਰੜ, ਬੀਕੇਯੂ (ਡਕੌਂਦਾ) ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਸਣੇ ਹੋਰਨਾਂ ਨੇ ਕਿਹਾ ਕਿ ਸਰਕਾਰ ਦਾ ਦੁਕਾਨਾਂ ਬੰਦ ਕਰਨ ਦਾ ਫੈਸਲਾ ਲੋਕ ਵਿਰੋਧੀ ਫੈਸਲਾ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All