ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਮਈ
ਦੇਸ਼ ਦੀ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 3 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ ਨੇ ਦੱਸਿਆ ਕਿ ਜੋ ਲੋਕ ਇਸ ਸਪੈਸ਼ਲ ਲੋਕ ਅਦਾਲਤ ਰਾਹੀਂ ਸੁਪਰੀਮ ਕੋਰਟ ਵਿੱਚ ਲੰਬਿਤ ਪਏ ਆਪਣੇ ਕੇਸਾਂ ਦਾ ਨਿਪਟਾਰਾ ਸਮਝੌਤ ਰਾਹੀਂ ਕਰਨਾ ਚਾਹੁੰਦੇ ਹਨ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਫਰੀਦਕੋਟ ਦਫਤਰ ਵਿੱਚ 28 ਜੁਲਾਈ 2024 ਤੱਕ ਪਹੁੰਚ ਕੇ ਆਪਣਾ ਕੇਸ ਸੂਚੀਬੱਧ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਅਤੇ ਹੋਰ ਵੇਰਵਿਆਂ ਲਈ ਨਜ਼ਦੀਕੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫਤਰ ਨਾਲ ਸੰਪਰਕ ਜਾਂ ਹਾਈ ਕੋਰਟ ਦੀ ਵੈਬਸਾਈਟ ’ਤੇ ਪਹੁੰਚ ਕੀਤੀ ਜਾ ਸਕਦੀ ਹੈ।