ਖੇਤੀ ਆਰਡੀਨੈਂਸਾਂ ਖ਼ਿਲਾਫ਼ ਲੋਕ ਮੋਰਚਾ ਪੰਜਾਬ ਵੱਲੋਂ ਮੁਜ਼ਾਹਰਾ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਲੋਕ ਮੋਰਚਾ ਪੰਜਾਬ ਵੱਲੋਂ ਮੁਜ਼ਾਹਰਾ

ਪਿੰਡ ਰਾਮਪੁਰਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਲੋਕ ਮੋਰਚਾ ਦੇ ਆਗੂ।

ਰਮਨਦੀਪ ਸਿੰਘ
ਚਾਉਕੇ, 2 ਅਗਸਤ

ਕੇਂਦਰੀ ਭਾਜਪਾ ਹਕੂਮਤ ਵੱਲੋਂ ਜਾਰੀ ਕੀਤੇ ਨਵੇਂ ਖੇਤੀ ਆਰਡੀਨੈਂਸ ਦੇ ਵਿਰੁੱਧ ਅਤੇ ਖੇਤੀ ਸੰਕਟ ਦੇ ਸਥਾਈ ਹੱਲ ਦਾ ਪ੍ਰੋਗਰਾਮ ਲੋਕਾਂ ਸਾਹਮਣੇ ਪੇਸ਼ ਕਰਨ ਲਈ ਅੱਜ ਲੋਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ ਅਤੇ ਪਿੰਡ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਠੇਕਾ ਕਾਮਿਆਂ ਅਤੇ ਨੌਜਵਾਨ ਨੇ ਹਿੱਸਾ ਲਿਆ। ਲੋਕ ਮੋਰਚਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੀਰੀਂ ਨੇ ਕਿਹਾ ਕਿ ਭਾਜਪਾ ਹਕੂਮਤ ਵੱਲੋਂ ਜਾਰੀ ਕੀਤੇ ਖੇਤੀ ਆਰਡੀਨੈਂਸ ਪਹਿਲਾਂ ਹੀ ਖੇਤੀ ਸੰਕਟ ਦੀ ਮਾਰ ਝੱਲ ਰਹੀ ਕਿਸਾਨੀ ਲਈ ਬੇਹੱਦ ਘਾਤਕ ਸਿੱਧ ਹੋਣਗੇ। ਇਨ੍ਹਾਂ ਆਰਡੀਨੈਂਸਾਂ ਰਾਹੀਂ ਠੇਕਾ ਖੇਤੀ, ਖੁੱਲ੍ਹੇ ਮੁਕਾਬਲੇ, ਅਨਾਜ ਦੀ ਜਮ੍ਹਾਂ ਖੋਰੀ, ਜਿਣਸ ਦੀ ਸਰਕਾਰੀ ਖਰੀਦ ਦੇ ਖ਼ਾਤਮੇ ਅਤੇ ਵੱਡੇ ਕਾਰਪੋਰੇਟਾਂ ਵੱਲੋਂ ਉਪਜ ਦੀ ਸਿੱਧੀ ਲੁੱਟ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਕਿਸਾਨੀ ਦੇ ਖੇਤੀ ਵਿੱਚੋਂ ਬਾਹਰ ਹੋ ਜਾਣ ਦਾ ਨਾਲ ਦੇਸ਼ ਅੰਦਰ ਬੇਰੁਜ਼ਗਾਰੀ ਵਿੱਚ ਅਥਾਹ ਵਾਧਾ ਹੋ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਹੱਲ ਲਈ ਨਾ ਸਿਰਫ਼ ਇਹ ਨਵੇਂ ਲੁੱਟ ਦੇ ਫੁਰਮਾਨ ਰੱਦ ਹੋਣ ਸਗੋਂ ਬੀਅ, ਰੇਹ, ਸਪਰੇਅ ਵਰਗੀਆਂ ਖੇਤੀ ਲਾਗਤਾਂ ਦੀ ਮੰਡੀ ਵਿੱਚੋਂ ਸਾਮਰਾਜੀ ਕੰਪਨੀਆਂ ਦੇ ਅੰਨ੍ਹੇ ਮੁਨਾਫ਼ੇ ’ਤੇ ਰੋਕ ਲਾਈ ਜਾਵੇ। ਇਸ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਨਿਭਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All