ਪੱਤਰ ਪ੍ਰੇਰਕ
ਬਠਿੰਡਾ, 6 ਮਈ
ਹਲਕਾ ਬਠਿੰਡਾ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਭਲਕੇ 7 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਬਾਰੇ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ 7 ਮਈ ਤੋਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਕੋਰਟ ਰੂਮ ਵਿੱਚ ਭਰੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ਨੂੰ ਨਹੀਂ ਲਈਆਂ ਜਾਣਗੀਆਂ।