ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 7 ਨਵੰਬਰ
ਇੱਕ ਮਾਈਕਰੋ ਫਾਇਨਾਂਸ ਕੰਪਨੀ ਦੀ ਮਹਿਲਾ ਮੁਲਾਜ਼ਮ ਕੋਲੋਂ ਦਿਨ ਦਿਹਾੜੇ ਪਿਸਤੌਲ ਦੀ ਨੋਕ ’ਤੇ ਨਗਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਸਾਰ ਥਾਣਾ ਨੇਹੀਆਂ ਵਾਲਾ ਦੀ ਪੁਲੀਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਅੰਨ ਪੂਰਣਾ ਫਾਇਨਾਂਸ ਕੰਪਨੀ ਦੀ ਮੁਲਾਜ਼ਮ ਗੁਰਵਿੰਦਰ ਕੌਰ ਵਾਸੀ ਦਸ਼ਮੇਸ ਨਗਰ ਜਦੋਂ ਪਿੰਡਾਂ ਵਿਚੋਂ ਨਗਦੀ ਇੱਕਠੀ ਕਰਕੇ ਪਰਤ ਰਹੀ ਸੀ ਤਾਂ ਅਚਾਨਕ ਪਿੰਡ ਦਾਨ ਸਿੰਘ ਵਾਲਾ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਪਿਸਤੌਲ ਨਾਲ ਡਰਾ ਕੇ 1 ਲੱਖ ਰੁਪਏ ਦੀ ਨਗਦੀ ਲੁੱਟ ਲਈ ਤੇ ਫਰਾਰ ਹੋ ਗਏ। ਥਾਣਾ ਨੇਹੀਆਂ ਵਾਲਾ ਦੀ ਪੁਲੀਸ ਨੇ ਮਹਿਲਾ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।