ਲੰਪੀ ਸਕਿਨ: ਪਸ਼ੂ ਪਾਲਣ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਦਾ ਦੌਰਾ

ਲੰਪੀ ਸਕਿਨ: ਪਸ਼ੂ ਪਾਲਣ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਦਾ ਦੌਰਾ

ਪਸ਼ੂ ਪਾਲਣ ਵਿਭਾਗ ਦਾ ਡਾਕਟਰ ਪਸ਼ੂਆਂ ਦੀ ਜਾਂਚ ਕਰਦਾ ਹੋਇਆ।

ਲਖਵੀਰ ਸਿੰਘ ਚੀਮਾ

ਟੱਲੇਵਾਲ, 5 ਅਗਸਤ

ਇਲਾਕੇ ’ਚ ਪਸ਼ੂਆਂ ਨੂੰ ਹੋਈ ਲੰਪੀ ਸਕਿਨ ਬਿਮਾਰੀ ਦਾ ਮਾਮਲਾ ਪੰਜਾਬੀ ਟ੍ਰਿਬਿਊਨ ਵੱਲੋਂ ਪ੍ਰਮੁੱਖਤਾ ਨਾਲ ਉਠਾਏ ਜਾਣ ਤੋਂ ਬਾਅਦ ਅੱਜ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਟੱਲੇਵਾਲ ਖੇਤਰ ਦੇ ਪਿੰਡ ਭੋਤਨਾ, ਟੱਲੇਵਾਲ, ਬਖ਼ਤਗੜ੍ਹ, ਗਹਿਲ ਅਤੇ ਪੱਖੋਕੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਇਸ ਬਿਮਾਰੀ ਦੀ ਮਾਰ ਹੇਠ ਆਏ ਪਸ਼ੂਆਂ ਦੀ ਜਾਂਚ ਕੀਤੀ ਗਈ। ਅੱਜ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਘਰ-ਘਰ ਜਾ ਕੇ ਲੰਪੀ ਸਕਿਨ ਤੋਂ ਪੀੜਤ ਪਸ਼ੂਆਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਵਗੈਰ੍ਹਾ ਮੁਹੱਈਆ ਕਰਵਾਈਆਂ ਗਈਆਂ। ਪਸ਼ੂ ਪਾਲਣ ਵਿਭਾਗ ਬਰਨਾਲਾ ਦੇ ਡਿਪਟੀ ਡਾਇਰੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਭੇਜੀ ਤਿੰਨ ਲੱਖ ਰੁਪਏ ਦੀ ਰਾਸ਼ੀ ਨਾਲ ਪਸ਼ੂਆਂ ਲਈ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਰਨਾਲਾ ਜ਼ਿਲ੍ਹੇ ’ਚ ਵੈਟਰਨਰੀ ਅਫ਼ਸਰਾਂ ਦੀਆਂ 18 ਤੇ ਡਾਕਟਰਾਂ ਦੀਆਂ 30 ਆਸਾਮੀਆਂ ਖਾਲੀ ਪਈਆਂ ਹਨ।

ਡੱਬਵਾਲੀ ਗਊਸ਼ਾਲਾ ਵਿੱਚ ਸੌ ਗਊਆਂ ਪੀੜਤ

ਡੱਬਵਾਲੀ (ਇਕਬਾਲ ਸਿੰਘ ਸ਼ਾਂਤ): ਸਰਹੱਦੀ ਖੇਤਰ ਵਿੱਚ ਪਸ਼ੂਆਂ ’ਚ ਫੈਲੀ ਲੰਪੀ ਸਕਿਨ ਬਿਮਾਰੀ ਦੇ ਪ੍ਰਕੋਪ ਦਾ ਘੇਰਾ ਵਧ ਰਿਹਾ ਹੈ। ਗਊਸ਼ਾਲਾ ਡੱਬਵਾਲੀ ਵਿੱਚ ਸੌ ਗਊਆਂ ਲੰਪੀ ਸਕਿਨ ਤੋਂ ਪੀੜਤ ਪਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਡੇਢ ਦਰਜਨ ਗਊਆਂ ਦੀ ਹਾਲਤ ਗੰਭੀਰ ਹੈ। ਗਊਸ਼ਾਲਾ ਵਿੱਚ ਲੰਪੀ ਸਕਿਨ ਦੇ ਕੇਸ ਸਾਹਮਣੇ ਆਉਣ ’ਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਵਿੱਦਿਆ ਸਾਗਰ ਨੇ ਅੱਜ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇੱਥੇ ਸਿਰਸਾ ਰੋਡ ’ਤੇ ਸਥਿਤ ਨੰਦੀਸ਼ਾਲਾ ਵਿੱਚ ਵੀ ਲੰਪੀ ਸਕਿਨ ਦੇ ਅੱਧੀ ਦਰਜਨ ਕੇਸ ਸਾਹਮਣੇ ਆਏ ਹਨ।

ਬਿਮਾਰੀ ਕਾਰਨ ਪਸ਼ੂਆਂ ਦਾ ਮਰਨਾ ਜਾਰੀ

ਭੁੱਚੋ ਮੰਡੀ (ਪੱਤਰ ਪ੍ਰੇਰਕ): ਇਲਾਕੇ ਵਿੱਚ ਵੱਡੀ ਪੱਧਰ ’ਤੇ ਫੈਲੀ ਲੰਪੀ ਸਕਿਨ ਬਿਮਾਰੀ ਕਾਰਨ ਦੁਧਾਰੂ ਪਸ਼ੂਆਂ ਦਾ ਮਰਨਾ ਜਾਰੀ ਹੈ। ਪਿੰਡ ਭੁੱਚੋ ਖੁਰਦ ਵਿੱਚ ਮਜ਼ਦੂਰ ਹਰਵਿੰਦਰ ਸਿੰਘ ਦੀ ਗਾਂ ਇਸੇ ਬਿਮਾਰੀ ਨਾਲ ਮਰ ਗਈ ਹੈ। ਇਸੇ ਤਰ੍ਹਾਂ ਪਿੰਡ ਚੱਕ ਰਾਮ ਸਿੰਘ ਵਾਲਾ ਵਿੱਚ ਰਾਜਿੰਦਰ ਸਿੰਘ, ਰਣਜੀਤ ਸਿੰਘ, ਸ਼ਿੰਦਰ ਸਿੰਘ, ਝਿਰਮਲ ਸਿੰਘ ਅਤੇ ਜਗਦੀਸ਼ ਸਿੰਘ ਦੀ ਇੱਕ-ਇੱਕ ਗਾਂ ਮਰ ਚੁੱਕੀ ਹੈ। ਇਸ ਨਾਲ ਪਸ਼ੂ ਪਾਲਕਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਉਹ ਆਪਣੇ ਦੁਧਾਰੂ ਪਸ਼ੂਆਂ ਨੂੰ ਬਚਾਉਣ ਦੇ ਯਤਨ ਵਜੋਂ ਵੈਕਸੀਨ ਵੀ ਲਗਵਾ ਰਹੇ ਹਨ। ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ ਆਗੂ ਮਨਜੀਤ ਕੌਰ, ਆਗੂ ਹਰਵਿੰਦਰ ਸਿੰਘ, ਸੀਰਾ ਸਿੰਘ ਅਤੇ ਜੱਗੀ ਸਿੰਘ ਨੇ ਕਿਹਾ ਕਿ ਪਿੰਡ ਦੇ ਪਸ਼ੂ ਹਸਪਤਾਲ ਵਿੱਚ ਪਿਛਲੇ ਅੱਠ ਮਹੀਨਿਆਂ ਤੋਂ ਕੋਈ ਡਾਕਟਰ ਨਹੀਂ ਹੈ। ਆਗੂਆਂ ਦਾ ਇੱਕ ਵਫ਼ਦ ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ ਸੀ। ਡੀਸੀ ਨੇ ਇਸ ਬਿਮਾਰੀ ਦੇ ਹੱਲ ਲਈ ਪਿੰਡਾਂ ਵਿੱਚ ਜਲਦੀ ਹੀ ਡਾਕਟਰਾਂ ਦੀਆਂ ਟੀਮਾਂ ਭੇਜਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼