ਗਿੱਦੜਬਾਹਾ: ਐੱਸਐੱਮਓ ਡਾ. ਦੀਪਕ ਰਾਏ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਐੱਸਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਦੇ ਕੂਲਰਾਂ, ਫਰਿੱਜਾਂ, ਗਮਲਿਆਂ ਅਤੇ ਛੱਤਾਂ ’ਤੇ ਪਏ ਕਬਾੜ ਦੇ ਸਾਮਾਨ ਵਿੱਚੋਂ ਪਾਣੀ ਸਾਫ ਕਰਵਾਇਆ ਜਾ ਰਿਹਾ ਹੈ ਤਾਂ ਜੋ ਡੇਂਗੂ ਅਤੇ ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਸਕੇ। -ਪੱਤਰ ਪ੍ਰੇਰਕ