ਮਾਨਸਾ: ਪੰਜਾਬ ਵਿੱਚ ਮੀਂਹਾਂ ਦੀ ਰੁੱਤ ਸ਼ੁਰੂ ਹੋਣ ਕਾਰਨ ਡੇਂਗੂ ਅਤੇ ਮਲੇਰੀਆ ਦੇ ਹਰ ਜ਼ਿਲ੍ਹੇ ਵਿੱਚ ਮਰੀਜ਼ ਮਿਲਣ ਤੋਂਂ ਬਾਅਦ ਸਿਹਤ ਵਿਭਾਗ ਹਰਕਤ ਵਿੱਚ ਆਇਆ ਹੈ ਅਤੇ ਮਹਿਕਮੇ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਨੂੰ ਮਾਮੂਲੀ ਨਾ ਸਮਝਣ ਲਈ ਜਾਗਰੂਕ ਕਰਨਾ ਆਰੰਭ ਕਰ ਦਿੱਤਾ ਹੈ। ਉਧਰ ਸਿਹਤ ਵਿਭਾਗ ਵੱਲੋਂ ਫ਼ਿਲਹਾਲ ਲੋਕਾਂ ਨੂੰ ਮਲੇਰੀਆ ਤੋਂ ਬਚਾਓ ਲਈ ਵਿਸ਼ੇਸ ਗੋਲੀਆਂ ਦੇਣ ਦੀ ਥਾਂ ਇਕੱਲਾ ‘ਬਚਾਓ ਦਾ ਪਾਠ’ ਹੀ ਪੜ੍ਹਾਇਆ ਜਾ ਰਿਹਾ ਹੈ। ਇੱਥੇ ਇੱਕ ਸੈਮੀਨਾਰ ਅੱਜ ਕਰਵਾਇਆ ਗਿਆ, ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਨੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਮਲੇਰੀਆ ਅਫ਼ਸਰ ਕੇਵਲ ਸਿੰਘ,ਸਿਹਤ ਸੁਪਰਵਾਈਜ਼ਰ ਰਾਮ ਕੁਮਾਰ ਨੇ ਵੀ ਸੁਝਾਅ ਪੇਸ਼ ਕੀਤੇ। -ਪੱਤਰ ਪ੍ਰੇਰਕ