ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਨਾਲ ਮੁਲਾਕਾਤ

ਰਵਿੰਦਰ ਰਵੀ ਬਰਨਾਲਾ, 8 ਜੁਲਾਈ ਮੱਧ ਪ੍ਰਦੇਸ਼ ਵਿੱਚ ਉਦਯੋਗਿਕ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਜਿੰਦਰ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਡਾ. ਯਾਦਵ ਦਾ ਗੁਪਤਾ ਪਰਿਵਾਰ...
Advertisement

ਰਵਿੰਦਰ ਰਵੀ

ਬਰਨਾਲਾ, 8 ਜੁਲਾਈ

Advertisement

ਮੱਧ ਪ੍ਰਦੇਸ਼ ਵਿੱਚ ਉਦਯੋਗਿਕ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਜਿੰਦਰ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਡਾ. ਯਾਦਵ ਦਾ ਗੁਪਤਾ ਪਰਿਵਾਰ ਵੱਲੋਂ ਆਪਣੀ ਨਿਵਾਸ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੁਲਾਕਾਤ ਨੂੰ ਮੱਧ ਪ੍ਰਦੇਸ਼ ਸਰਕਾਰ ਅਤੇ ਟਰਾਈਡੈਂਟ ਗਰੁੱਪ ਵਿਚਕਾਰ ਚੱਲ ਰਹੇ ਪੁਰਾਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਰੌਸ਼ਨੀ ਵਿੱਚ ਵੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਟਰਾਈਡੈਂਟ ਗਰੁੱਪ ਵੱਲੋਂ ਮੱਧ ਪ੍ਰਦੇਸ਼ ਦੇ ਉਦਯੋਗਿਕ ਖੇਤਰ ਵਿੱਚ ਰੱਖੇ ਕਦਮਾਂ ਨੇ ਰਾਜ ਦੇ ਉਦਯੋਗਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਵੀ ਪਦਮਸ੍ਰੀ ਰਜਿੰਦਰ ਗੁਪਤਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਮੱਧ ਪ੍ਰਦੇਸ਼ ਸਰਕਾਰ ਵੱਲੋਂ ਟਰਾਈਡੈਂਟ ਗਰੁੱਪ ਨੂੰ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਡਾ. ਯਾਦਵ ਦੀ ਅਗਵਾਈ ਹੇਠ ਰਾਜ ’ਚ ਵਪਾਰ ਅਤੇ ਨਿਰਮਾਣ ਖੇਤਰ ਲਈ ਸਹੂਲਤ ਸੰਪੂਰਨ ਵਾਤਾਵਰਨ ਬਣਾਉਣ ਲਈ ਪ੍ਰਸ਼ੰਸਾ ਕੀਤੀ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਬੁਧਨੀ ਖੇਤਰ ਵਿੱਚ ਟਰਾਈਡੈਂਟ ਦੀ ਵਿਸ਼ਾਲ ਨਿਰਮਾਣ ਯੂਨਿਟ ਨੇ ਗੁਣਵੱਤਾ ਅਤੇ ਟਿਕਾਊ ਵਿਕਾਸ ਦੇ ਸੰਦਰਭ ਵਿੱਚ ਵਿਸ਼ਵ ਦਰਜੇ ਦੀਆਂ ਉਦਯੋਗਿਕ ਯੂਨਿਟ ਵਿੱਚ ਸ਼ੁਮਾਰ ਹੋ ਕੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਆਰਥਿਕ ਤਰੱਕੀ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Advertisement
Show comments